ਸ੍ਰੀ ਹਰਗੋਬਿੰਦਪੁਰ ਸਾਹਿਬ, 9 ਸਤੰਬਰ : ਜ਼ਿਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਨਜ਼ਦੀਕੀ ਪਿੰਡ ਚੀਮਾ ਖੁੱਡੀ ਵਿਖੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਮੈਡੀਕਲ ਸਟੋਰ ਮਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਂਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਅੱਤ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਮ੍ਰਿਤਕ ਦੇ ਭਰਾ ਨਿਰਮਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਮੇਰਾ ਭਰਾ ਜੁਗਰਾਜ ਸਿੰਘ, ਜੋ ਕਿ ਘਰ ਵਿਚ ਹੀ ਆਪਣਾ ਮੈਡੀਕਲ ਸਟੋਰ ਚਲਾਉਂਦਾ ਹੈ, ਅੱਜ ਸ਼ਾਮ ਸਾਢੇ 4 ਵਜੇ ਦੇ ਕਰੀਬ ਮੇਰਾ ਉਕਤ ਭਰਾ ਆਪਣੇ ਮੈਡੀਕਲ ਸਟੋਰ ’ਤੇ ਬੈਠਾ ਹੋਇਆ ਸੀ ਕਿ ਇਸੇ ਦੌਰਾਨ ਇਕ ਕਾਰ ਵਿਚ ਸਵਾਰ ਹੋ ਕੇ ਦੋ ਵਿਅਕਤੀ ਆਏ, ਜਿਨ੍ਹਾਂ ਨੇ ਮੇਰੇ ਭਰਾ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਬਾਅਦ ਅਸੀਂ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲੈ ਕੇ ਆਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਓਧਰ, ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।
Read More : ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ