ਸੰਸਦ ਮੈਂਬਰ ਤਿਵਾੜੀ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਲੋਕਾਂ ਦੀ ਚੰਗੀ ਸਿਹਤ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ

ਅੰਮ੍ਰਿਤਸਰ, 2 ਜਨਵਰੀ : ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ। ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਦੇ ਬਾਅਦ ਵਾਹਿਗੁਰੂ ਅੱਗੇ ਦੇਸ਼-ਦੁਨੀਆ ਦੀ ਖੁਸ਼ਹਾਲੀ, ਲੋਕਾਂ ਦੀ ਚੰਗੀ ਸਿਹਤ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਅਹੁਦੇਦਾਰ ਵੀ ਮੌਜੂਦ ਰਹੇ।

ਇਸ ਦੌਰਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਉਹ ਸ੍ਰੀ ਹਰਿਮੰਦਰ ਸਾਹਿਬ ਵਿਚ ਵਾਹਿਗੁਰੂ ਤੋਂ ਸਾਰਿਆਂ ਦੇ ਭਲੇ, ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਪ੍ਰਾਰਥਨਾ ਕਰਨ ਆਏ ਹਨ ਤਾਂ ਕਿ ਸਾਲ 2026 ਪੂਰੀ ਦੁਨੀਆ, ਦੇਸ਼ ਅਤੇ ਵਿਸ਼ੇਸ਼ ਰੂਪ ਨਾਲ ਪੰਜਾਬ ਲਈ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਲੋਕ ਅਮਨ, ਤਰੱਕੀ ਅਤੇ ਖੁਸ਼ੀਆਂ ਭਰਿਆ ਜੀਵਨ ਬਤੀਤ ਕਰਨ।

ਇਸ ਮੌਕੇ ਸਾਬਕਾ ਵਿਧਾਇਕ ਸੁਨੀਲ ਦੱਤੀ ਅਤੇ ਜੁਗਲ ਕਿਸ਼ੋਰ ਸ਼ਰਮਾ, ਜ਼ਿਲਾ ਕਾਂਗਰਸ ਅੰਮ੍ਰਿਤਸਰ ਦੇ ਪ੍ਰਧਾਨ ਸੌਰਭ ਮਦਾਨ, ਸੰਸਦ ਮੈਂਬਰ ਗੁਰਜੀਤ ਔਜਲਾ ਦੇ ਓ. ਐੱਸ. ਡੀ. ਨਿਤਿਨ ਅਰੋੜਾ ਅਤੇ ਜ਼ਿਲਾ ਕਾਂਗਰਸ ਲੁਧਿਆਣਾ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵੀ ਉਨ੍ਹਾਂ ਦੇ ਨਾਲ ਹਾਜ਼ਰ ਰਹੇ।

Read More : ਰਿਸ਼ਵਤ ਮਾਮਲਾ : ਮੁਅੱਤਲ ਡੀ.ਆਈ.ਜੀ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ

Leave a Reply

Your email address will not be published. Required fields are marked *