ਚੰਡੀਗੜ੍ਹ, 6 ਮਾਰਚ : ਮੱਧ ਪੂਰਬੀ ਦੇਸ਼ਾਂ ਵਿੱਚ ਚੱਲ ਰਹੀ ਜੰਗੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਥੇ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਵੱਡੇ ਪ੍ਰਬੰਧ ਕੀਤੇ ਹਨ। ਸਰਕਾਰ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ 24×7 ਹੈਲਪਲਾਈਨ ਸਥਾਪਤ ਕੀਤੀ ਹੈ, ਤਾਂ ਜੋ ਕਿਸੇ ਵੀ ਮੁਸ਼ਕਲ ਸਮੇਂ ਤੁਰੰਤ ਸੰਪਰਕ ਕੀਤਾ ਜਾ ਸਕੇ।
ਇਸ ਪੂਰੀ ਪ੍ਰਕਿਰਿਆ ਦੀ ਦੇਖ-ਰੇਖ ਲਈ ਦੋ ਸੀਨੀਅਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਏ.ਡੀ.ਜੀ.ਪੀ. ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਮੁੱਖ ਇੰਚਾਰਜ ਬਣਾਇਆ ਗਿਆ ਹੈ, ਜਦਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਹ ਅਧਿਕਾਰੀ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਰਾਬਤਾ ਕਾਇਮ ਰੱਖਣਗੇ ਤਾਂ ਜੋ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਜਲਦ ਤੋਂ ਜਲਦ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਨਾਗਰਿਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹੈਲਪਲਾਈਨ ‘ਤੇ ਆਉਣ ਵਾਲੀ ਹਰ ਕਾਲ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ ਅਤੇ ਲੋੜ ਪੈਣ ‘ਤੇ ਕੇਂਦਰ ਸਰਕਾਰ ਰਾਹੀਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ। ਸਰਕਾਰ ਦਾ ਮੁੱਖ ਮਕਸਦ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਿਯੋਗ ਦੇਣਾ ਹੈ।
Read More : ਮਿਲਾਵਟਖੋਰੀ ਵਿਰੁੱਧ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਵੱਡੀ ਜਾਂਚ ਮੁਹਿੰਮ; ਸਿਹਤ ਮੰਤਰੀ ਨੇ ਦਿੱਤੇ ਸਖ਼ਤ ਹੁਕਮ
