ਕੈਬਨਿਟ ਮੰਤਰੀ ਬਰਿੰਦਰ ਗੋਇਲ2

ਘੱਗਰ ਦੇ ਕਿਨਾਰੇ ਮਜ਼ਬੂਤ ਕਰਨ ਲਈ ਮੰਤਰੀ ਬਰਿੰਦਰ ਗੋਇਲ ਵੱਲੋਂ ਪ੍ਰੋਜੈਕਟ ਦੀ ਸ਼ੁਰੂਆਤ

12.42 ਕਰੋੜ ਨਾਲ ਮਜ਼ਬੂਤ ਹੋਣਗੇ ਕਿਨਾਰੇ

ਖਨੌਰੀ, 17 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ’ਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ। ਇਸੇ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਨੌਰੀ ਤੋਂ ਮਕਰੌੜ ਸਾਹਿਬ ਤੱਕ 4.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਸ਼ੁਰੂ ਕਰਵਾਇਆ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 1.83 ਕਰੋੜ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਨਾਲ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 6.46 ਕਰੋੜ ਦੀ ਲਾਗਤ ਨਾਲ ਕੰਮ ਜਾਰੀ ਹੈ। ਇਨ੍ਹਾਂ ਸਾਰੇ ਪ੍ਰੋਜੈਕਟਾਂ ਤਹਿਤ ਕੁੱਲ 42 ਕਿਲੋਮੀਟਰ ਲੰਬੇ ਹਿੱਸੇ ’ਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲਾਂ ਵੀ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 4 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਸਦਕਾ ਹੀ ਸਾਲ 2025 ’ਚ ਆਏ ਭਾਰੀ ਹੜ੍ਹਾਂ ਸਮੇਂ ਇਲਾਕੇ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ।

ਮੰਡਵੀ ਤੇ ਫੂਲਦ ਵਿਖੇ 20.29 ਕਰੋੜ ਦੀ ਲਾਗਤ ਵਾਲੇ ਪੁਲ ਪ੍ਰੋਜੈਕਟਾਂ ਦਾ ਵੀ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਗਭਗ 20 ਕਰੋੜ 29 ਲੱਖ ਰੁਪਏ ਦੀ ਲਾਗਤ ਵਾਲੇ ਦੋ ਮਹੱਤਵਪੂਰਨ ਪੁਲ ਪ੍ਰੋਜੈਕਟਾਂ ਦੀ ਵੀ ਸ਼ੁਰੂਆਤ ਕੀਤੀ ਗਈ। ਪਿੰਡ ਮੰਡਵੀ ਵਿਖੇ ਲਗਭਗ 11 ਕਰੋੜ 61 ਲੱਖ ਦੀ ਲਾਗਤ ਨਾਲ ਘੱਗਰ ਦਰਿਆ ਦੇ ਪੁਲ ਨੂੰ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਪੁਲ ਦੇ ਚੌੜੇ ਹੋਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਟ੍ਰੈਫਿਕ ਦਾ ਬੋਝ ਘਟੇਗਾ।

ਇਸ ਤੋਂ ਇਲਾਵਾ, ਪਿੰਡ ਫੂਲਦ ਵਿਖੇ ਕਰੀਬ 8 ਕਰੋੜ 68 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਨਵੇਂ ਪੁਲ ਨਾਲ ਆਸ-ਪਾਸ ਦੇ ਕਈ ਪਿੰਡਾਂ ਨੂੰ ਸਿੱਧੀ ਕੁਨੈਕਟੀਵਿਟੀ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਪੂਰਾ ਕੀਤਾ ਜਾਵੇ। ਇਸ ਮੌਕੇ ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।

Read More : 15 ਦਿਨ ਪਹਿਲਾਂ ਦੁਬਈ ਗਏ 24 ਸਾਲਾ ਨੌਜਵਾਨ ਦੀ ਮੌਤ

Leave a Reply

Your email address will not be published. Required fields are marked *