Dr. Ravjot Singh

ਮੋਰਿੰਡਾ ਸ਼ਹਿਰ ਦੇ ਮਾੜੇ ਹਾਲਾਤਾਂ ਤੋਂ ਨਾਰਾਜ਼ ਹੋਏ ਮੰਤਰੀ ਡਾ. ਰਵਜੋਤ

ਮੌਕੇ ’ਤੇ ਹੀ ਈ. ਓ. ਦੀ ਬਦਲੀ, ਜੇ. ਈ. ਤੇ ਸੈਨੀਟਰੀ ਇੰਸਪੈਕਟਰ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ

ਮੋਰਿੰਡਾ, 30 ਜੁਲਾਈ : ਅੱਜ ਸਵੇਰੇ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ ’ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬੱਸੀ ਰੋਡ ਅਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਦੇਖਣ ’ਚ ਆਇਆ ਕਿ ਘਰਾਂ ਦਾ ਕੂੜਾ-ਕਰਕਟ ਵੱਡੀ ਮਾਤਰਾ ਵਿਚ ਹਰ ਵਾਰਡ ’ਚ ਇਧਰ-ਉਧਰ ਖਿਲਰਿਆ ਹੋਇਆ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਬਿਲਕੁਲ ਅਸਫਲ ਹੈ।

ਇਸ ਦੌਰਾਨ ਕੈਨਬਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿਚ ਲਾਪਰਵਾਹੀ ਕਰਨ ਅਤੇ ਨਾਗਰਿਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਹਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਫਾਈ ਪ੍ਰਣਾਲੀ ’ਚ ਲਾਪਰਵਾਹੀ ਨੂੰ ਧਿਆਨ ਵਿਚ ਰੱਖਦੇ ਹੋਏ ਮੋਰਿੰਡਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਨੂੰ ਤੁਰੰਤ ਤਬਾਦਲਾ ਕਰ ਕੇ ਹੋਰ ਥਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਵਾਰਡ ਨੰਬਰ 5 ਅਤੇ 6 ਦੇ ਨਿਵਾਸੀਆਂ ਵੱਲੋਂ ਇਲਾਕੇ ਵਿਚ ਲੰਮੇ ਸਮੇਂ ਤੋਂ ਬੰਦ ਸੀਵਰੇਜ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਸ਼ਿਕਾਇਤ ਕੀਤੀ ਗਈ, ਜੋ ਕਿ ਸੜਕਾਂ ਅਤੇ ਘਰਾਂ ਨੂੰ ਨਿਰੰਤਰ ਨੁਕਸਾਨ ਪਹੁੰਚਾ ਰਿਹਾ ਸੀ।

ਕੈਬਨਿਟ ਮੰਤਰੀ ਨੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਨੂੰ ਇੱਕ ਮਹੀਨੇ ਦੇ ਅੰਦਰ ਸਾਰੇ ਰੁਕੇ ਹੋਏ ਪਾਈਪ ਲਾਈਨਾਂ ਨੂੰ ਸਾਫ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਕ ਮਹੀਨੇ ਬਾਅਦ ਦੁਬਾਰਾ ਇਸ ਇਲਾਕੇ ਦਾ ਦੌਰਾ ਕਰਕੇ ਕਾਰਗੁਜ਼ਾਰੀ ਦੀ ਸਮੀਖਿਆ ਕਰਨਗੇ।

ਇਸ ਮੌਕੇ ਏ. ਡੀ. ਸੀ. (ਸ਼ਹਿਰੀ) ਪੂਜਾ ਸਿਆਲ ਗਰੇਵਾਲ, ਐੱਸ. ਡੀ. ਐੱਮ. ਮੋਰਿੰਡਾ ਸੁਖਪਾਲ ਸਿੰਘ, ਮੋਰਿੰਡਾ ਦੇ ‘ਆਪ’ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ, ਨਿਰਮਲਪ੍ਰੀਤ ਮਹਿਰਵਾਨ, ਵਿਵੇਕ ਸ਼ਰਮਾ, ਮਨਜੀਤ ਕੌਰ ਅਤੇ ਜਗਦੇਵ ਸਿੰਘ ਬਿੱਟੂ ਵੀ ਮੌਜੂਦ ਸਨ।

Read More : ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਫੇਲ : ਸ਼ਵੇਤ ਮਲਿਕ

Leave a Reply

Your email address will not be published. Required fields are marked *