Mandi Mehta

ਮੰਤਰੀ ਈ. ਟੀ. ਓ. ਨੇ ਮੰਡੀ ਮਹਿਤਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

‘ਆਪ’ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਦ ਕੀਤੇ ਮੁਕੰਮਲ

ਚੌਂਕ ਮਹਿਤਾ, 23 ਸਤੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਦਾਣਾ ਮੰਡੀ ਮਹਿਤਾ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ, ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ, ਬਲਾਕ ਪ੍ਰਧਾਨ ਜਰਮਨ ਉਦੋਨੰਗਲ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ, ਪਨਗਰੇਨ ਇੰਸਪੈਕਟਰ ਪ੍ਰਭਜੋਤ ਸਿੰਘ, ਮਾਰਕਫੈੱਡ ਇੰਸਪੈਕਟਰ ਪੁਸ਼ਪਿੰਦਰ ਸਿੰਘ, ਵੇਅਰ ਹਾਊਸ ਦੇ ਇੰਸਪੈਕਟਰ ਹਰਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ ਸਮੇਂ ਮੰਤਰੀ ਈ. ਟੀ. ਓ. ਨੇ ਆਖਿਆ ਕਿ ਮੁੱਖ ਮੰਤਰੀ ਗਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ, ਉਨ੍ਹਾਂ ਆਖਿਆ ਕਿ ਮੰਡੀ ਮਹਿਤਾ ਵਿਚ ਪਨਗਰੇਨ, ਮਾਰਕਫੈੱਡ ਅਤੇ ਵੇਅਰ ਹਾਊਸ ਤਿੰਨ ਸਰਕਾਰੀ ਏਜੰਸੀਆਂ ਝੋਨੇ ਦੀ ਖਰੀਦ ਕਰਨਗੀਆਂ। ਉਨਾਂ ਨੇ ਕਿਸਾਨਾਂ ਦੀ ਸਹੂਲਤ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਨੂੰ ਲੈਕੇ ਮਾਰਕੀਟ ਕਮੇਟੀ ਦੇ ਸੈਕਟਰੀ ਨੂੰ ਹਦਾਇਤਾਂ ਜਾਰੀ ਕੀਤੀਆਂ।

Read More : ਯੂਥ ਕਾਂਗਰਸੀ ਆਗੂ ਦੇ ਭਰਾ ਦੇ ਗੋਲੀਆਂ ਮਾਰ ਕੇ ਕਤਲ

Leave a Reply

Your email address will not be published. Required fields are marked *