Lal Chand Kataruchak

ਮੰਤਰੀ ਕਟਾਰੂਚੱਕ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਬੈਠਕ

ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ‘ਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ

ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ‘ਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਹੈ |

ਅਨਾਜ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ ਬੈਠਕ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਕਿ 190 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਐਲ.ਐਮ.ਟੀ. ਦਾ ਟੀਚਾ ਨਿਰਧਾਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਚੌਲ ਮਿੱਲਾਂ ਦੀ ਗਿਣਤੀ 5049 ਹੈ ਜਦੋਂ ਕਿ ਘੱਟੋ-ਘੱਟ ਸਮਰਥਨ ਮੁੱਲ (MSP) 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਹੈ। ਇਸਦੇ ਨਾਲ ਹੀ ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਅਗਲੇ 3 ਮਹੀਨਿਆਂ ਲਈ ਪ੍ਰਤੀ ਮਹੀਨਾ ਘੱਟੋ-ਘੱਟ 10 ਐਲ.ਐਮ.ਟੀ. ਕਣਕ ਦੀ ਚੁਕਾਈ ਲਈ ਨਿਯਮਿਤ ਤੌਰ ‘ਤੇ ਐਫ.ਸੀ.ਆਈ./ਭਾਰਤ ਸਰਕਾਰ ਕੋਲ ਮੁੱਦਾ ਉਠਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ 8 ਸਤੰਬਰ 2025 ਨੂੰ ਕਸਟਮ ਮਿਲਿੰਗ ਨੀਤੀ 2025-26 ਨੂੰ ਨੋਟੀਫਾਈ ਕੀਤਾ ਹੈ ਅਤੇ ਚੌਲ ਮਿੱਲਾਂ ਦੀ ਅਲਾਟਮੈਂਟ ਤੇ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਜੋੜਨ ਦੀ ਪ੍ਰਕਿਰਿਆ ਜਾਰੀ ਹੈ। ਕੈਬਨਿਟ ਮੰਤਰੀ ਦੇ ਧਿਆਨ ‘ਚ ਲਿਆਂਦਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਇਸ ਸੀਜ਼ਨ ‘ਚ ਝੋਨੇ ਦੀ ਖਰੀਦ ਲਈ 1823 ਰੈਗੂਲਰ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ।

ਇਸ ਮੌਕੇ ਕੈਬਿਨਟ ਮੰਤਰੀ ਨੂੰ ਦੱਸਿਆ ਕਿ 49,987 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (CCL) ਦੀ ਜ਼ਰੂਰਤ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਸਤੰਬਰ 2025 ਲਈ 15,018 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਬਕਾਇਆ ਸੀਮਾ ਸਤੰਬਰ ਦੇ ਆਖਰੀ ਹਫ਼ਤੇ ‘ਚ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਮੁਫ਼ਤ ਰਾਸ਼ਨ ਯੋਜਨਾ ਦੇ 1.30 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਬਾਰਦਾਨੇ ਦੇ ਸੰਬੰਧੀ ਪੰਜਾਬ ਨੂੰ 4.21 ਲੱਖ ਗੱਠਾਂ ਪ੍ਰਾਪਤ ਹੋਈਆਂ ਹਨ ਜਦੋਂ ਕਿ 39000 ਗੱਠਾਂ ਕੋਲਕਾਤਾ ਤੋਂ ਆ ਰਹੀਆਂ ਹਨ। ਇਸ ਤੋਂ ਇਲਾਵਾ, ਪਿਛਲੇ ਸੀਜ਼ਨਾਂ ਦੀਆਂ 60000 ਬਾਰਦਾਨੇ ਦੀਆਂ ਗੱਠਾਂ ਵੀ ਉਪਲਬੱਧ ਹਨ। ਇਸ ਤੋਂ ਇਲਾਵਾ, 47500 ਤਰਪਾਲਾਂ ਦੀ ਸਪਲਾਈ ਵੀ ਪ੍ਰਗਤੀ ਅਧੀਨ ਹੈ।

Read More : ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

Leave a Reply

Your email address will not be published. Required fields are marked *