Minister of State Bandi Sanjay

ਰਾਜ ਮੰਤਰੀ ਬੰਡੀ ਸੰਜੇ ਕੁਮਾਰ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਗੁਰਦਾਸਪੁਰ, 18 ਅਕਤੂਬਰ : ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ’ਚ ਰਾਜ ਮੰਤਰੀ ਬੰਡੀ ਸੰਜੇ ਕੁਮਾਰ ਨੇ ਅੱਜ ਸੈਕਟਰ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ, ਜਿਨ੍ਹਾਂ ਵਿਚ ਸਰਹੱਦੀ ਚੌਕੀ (ਬੀ.ਓ.ਪੀ.) ਨਾਂਗਲੀ ਵੀ ਸ਼ਾਮਲ ਹੈ, ਦਾ ਦੌਰਾ ਕੀਤਾ। ਇਹ ਦੌਰਾ ਸਥਿਤੀ ਦਾ ਜਾਇਜ਼ਾ ਲੈਣ ਅਤੇ ਮੁੜ ਬਹਾਲੀ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਸੀ।

ਮੰਤਰੀ ਦਾ ਸਵਾਗਤ ਸੈਕਟਰ ਹੈੱਡਕੁਆਰਟਰ ਗੁਰਦਾਸਪੁਰ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.), ਜੇ.ਕੇ. ਬਿਰਦੀ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ 113 ਬਟਾਲੀਅਨ ਬੀ.ਐੱਸ.ਐੱਫ. ਦੇ ਕਮਾਂਡੈਂਟ ਵੀ. ਸ੍ਰੀਨਿਵਾਸ ਮੂਰਤੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ (ਆਈ.ਏ.ਐੱਸ.), ਬਟਾਲਾ ਦੇ ਸੀਨੀਅਰ ਪੁਲਿਸ ਕਪਤਾਨ ਸੁਹੇਲ ਕਾਸਿਮ ਮੀਰ (ਆਈ.ਪੀ.ਐੱਸ.), ਸਮੇਤ ਬੀ.ਐੱਸ.ਐੱਫ. ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਦੌਰੇ ਦੌਰਾਨ ਮੰਤਰੀ ਨੂੰ 26-27 ਅਗਸਤ 2025 ਨੂੰ ਬੁਲਜ਼ ਖੇਤਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਆਏ ਅਚਾਨਕ ਹੜ੍ਹ (ਫਲੈਸ਼ ਫਲੱਡ) ਕਾਰਨ ਸਰਹੱਦ ’ਤੇ ਹੋਏ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮੰਤਰੀ ਨੇ ਬੀ.ਐੱਸ.ਐੱਫ. ਦੇ ਜਵਾਨਾਂ ਦੇ ਬੇਮਿਸਾਲ ਸਮਰਪਣ ਅਤੇ ਹੌਸਲੇ ਦੀ ਪ੍ਰਸ਼ੰਸਾ ਕੀਤੀ।

ਮਾਣਯੋਗ ਮੰਤਰੀ ਨੇ ਨਾਂਗਲੀ ਘਾਟ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਬੀ.ਐੱਸ.ਐੱਫ. ਦੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਸੰਕਟ ਦੇ ਸਮੇਂ ਉਨ੍ਹਾਂ ਦੇ ਅਦਭੁਤ ਸਾਹਸ, ਉੱਚ ਮਨੋਬਲ ਅਤੇ ਪੇਸ਼ੇਵਰ ਰਵੱਈਏ ਦੀ ਤਾਰੀਫ਼ ਕੀਤੀ। ਦੌਰੇ ਦਾ ਸਮਾਪਨ ਮਾਣਯੋਗ ਮੰਤਰੀ ਦੁਆਰਾ ਬੀ.ਐੱਸ.ਐੱਫ. ਦੇ ਜਵਾਨਾਂ, ਸਥਾਨਕ ਜਨ-ਪ੍ਰਤੀਨਿਧੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਨਾਲ ਹੋਇਆ। ਉਨ੍ਹਾਂ ਨੇ ਸਰਹੱਦੀ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਬੁਨਿਆਦੀ ਢਾਂਚੇ ਦੀ ਮੁੜ ਬਹਾਲੀ ਲਈ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

Read More : ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Leave a Reply

Your email address will not be published. Required fields are marked *