MLA Bharaj

ਵਿਧਾਇਕਾ ਭਰਾਜ ਨੇ 8.20 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਕਰਵਾਈ ਸ਼ੁਰੂਆਤ

ਸੰਗਰੂਰ, 6 ਨਵੰਬਰ : ਸੰਗਰੂਰ ਦੇ ਐੱਮ.ਐੱਲ. ਏ. ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜੋ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੇ ਸਰਬਪੱਖੀ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਕਾਸ ਕਾਰਜਾਂ ਸਬੰਧੀ ਨਿੱਜੀ ਤੌਰ ’ਤੇ ਰਿਪੋਰਟ ਵੀ ਲਈ ਜਾ ਰਹੀ ਹੈ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਸਮੇਤ ਐੱਮ. ਸੀ. ਸਾਹਿਬਾਨ , ਵੱਖ-ਵੱਖ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਸ਼ਹਿਰ ਵਾਸੀ ਮੌਜੂਦ ਸਨ।

Read More : ਸੜਕ ਹਾਦਸੇ ਵਿਚ ਤਿੰਨ ਦੋਸਤਾਂ ਦੀ ਮੌਤ

Leave a Reply

Your email address will not be published. Required fields are marked *