ਬੰਗਾ, 18 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਾਵਨ ਸਰੂਪਾਂ ਨੂੰ ਲੈ ਕੇ ਦਿੱਤੇ ਬਿਆਨ ਉਪਰੰਤ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ, ਇਸ ਦੌਰਾਨ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੇ ਪਿੰਡ ਮਜਾਰਾ ਨੌ-ਆਬਾਦ ਵਿਖੇ ਸ਼ੁਸ਼ੋਭਿਤ ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਅਸਥਾਨ ਰਸੋਖਾਨਾ ਸਾਹਿਬ ਵਿਖੇ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਆਪਣੇ ਕੈਬਨਿਟ ਰੈਂਕ ਵੇਅਰਹਾਊਸ ਅਤੇ ਕਾਰਪੋਰੇਸ਼ਨ ਦੀ ਚੇਅਰਮੈਨੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਡਾ. ਸੁੱਖੀ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਰਾਜਾ ਸਾਹਿਬ ਜੀ ਦੇ ਅਸਥਾਨ ਦਾ ਨਾਮ ਆਉਣਾ ਮੰਦਭਾਗਾ ਹੈ ਕਿਉਂਕਿ ਇਸ ਅਸਥਾਨ ’ਤੇ ਪ੍ਰਬੰਧਕ ਕਮੇਟੀ ਵੱਲੋਂ ਹਰ ਕੰਮ ਗੁਰਮਰਿਆਦਾ ਵਿਚ ਰਹਿਕੇ ਕੀਤਾ ਜਾਂਦਾ ਹੈ ਅਤੇ ਇਸ ਦਰਬਾਰ ਨਾਲ ਲੱਖਾਂ ਸੰਗਤ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਨੂੰ ਮਿਲਣਗੇ ਅਤੇ ਇਸ ਅਸਥਾਨ ਦੇ ਇਤਿਹਾਸ ਬਾਰੇ ਉਨ੍ਹਾਂ ਨੂੰ ਜਾਣੂ ਕਰਵਾ ਕੇ ਇਸ ਮਾਮਲੇ ਦਾ ਹੱਲ ਕੱਢਣਗੇ।
Read More : ਇਟਲੀ ’ਚ ਦਸੂਹਾ ਦੇ ਨੌਜਵਾਨ ਦੀ ਭੇਤਭਰੀ ਹਲਾਤ ਵਿਚ ਮੌਤ
