ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਦਿੱਤਾ ਅਸਤੀਫ਼ਾ
ਮੋਹਾਲੀ, 25 ਜੁਲਾਈ : ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਦੇ ਸਕੱਤਰ ਦਾ ਅਹੁਦਾ ਛੱਡ ਦਿੱਤਾ। ਜਾਣਕਾਰੀ ਅਨੁਸਾਰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਤੋਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ।
ਦੱਸ ਦਈਏ ਕਿ ਕੁਲਵੰਤ ਸਿੰਘ ਨੂੰ ਹਾਲ ਹੀ ਵਿਚ ਸਕੱਤਰ ਦੇ ਅਹੁਦੇ ਲਈ ਚੁਣਿਆ ਗਿਆ ਸੀ। ਉਨ੍ਹਾਂ ਦੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਸਕੱਤਰ ਦਾ ਅਹੁਦਾ ਖ਼ਾਲੀ ਹੈ, ਜਿਸ ਲਈ ਜਲਦ ਮੁੜ ਚੋਣ ਹੋ ਸਕਦੀ ਹੈ।
Read More : ਝੋਨੇ ਦੀ ਸਿੱਧੀ ਬਿਜਾਈ ਅਧੀਨ 11.86 ਫੀਸਦੀ ਰਕਬੇ ਦਾ ਵਾਧਾ