MLA Parhat Singh

ਵਿਧਾਇਕ ਪ੍ਰਗਟ ਸਿੰਘ ਨੇ ਹੁਸ਼ਿਆਰਪੁਰ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ

*ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ

ਹੁਸ਼ਿਆਰਪੁਰ, 23 ਅਗਸਤ : ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਵਿਧਾਇਕ ਪਦਮ ਸ਼੍ਰੀ ਪ੍ਰਗਟ ਸਿੰਘ ਨੇ ਹੁਸ਼ਿਆਰਪੁਰ ਜ਼ਿਲੇ ਦੇ ਮੰਡਿਆਲਾ ਪਿੰਡ ਵਿਚ ਗੈਸ ਟੈਂਕਰ ਧਮਾਕੇ ਕਾਰਨ ਹੋਏ ਭਿਆਨਕ ਹਾਦਸੇ ’ਤੇ ਡੂੰਘਾ ਦੁੱਖ ਅਤੇ ਗੁੱਸਾ ਪ੍ਰਗਟ ਕੀਤਾ।

ਸ਼ਨੀਵਾਰ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਸਮੇਂ ਪ੍ਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਦੇ ਅਸਲ ਤੱਥ ਜਾਨਣੇ ਚਾਹੀਦੇ ਹਨ।

ਪ੍ਰਗਟ ਸਿੰਘ ਨੇ ਇਸ ਹਾਦਸੇ ਵਿਚ ਮ੍ਰਿਤਕਾਂ ਲਈ ਸਰਕਾਰ ਵੱਲੋਂ ਦਿੱਤੀ ਗਈ ਮੁਆਵਜ਼ਾ ਰਾਸ਼ੀ ’ਤੇ ਕਿਹਾ ਕਿ ਸਰਕਾਰ ਨਕਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦਿੰਦੀ ਹੈ, ਪਰ ਇਸ ਹਾਦਸੇ ਵਿਚ ਮਰਨ ਵਾਲਿਆਂ ਨੂੰ ਸਿਰਫ 2 ਲੱਖ ਰੁਪਏ ਦਾ ਮੁਆਵਜ਼ਾ ਐਲਾਨ ਕਰਨਾ ਲੋਕਾਂ ਨਾਲ ਮਜ਼ਾਕ ਹੈ। ਉਨ੍ਹਾਂ ਨੇ ਇਨ੍ਹਾਂ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ ਮੁਫਤ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ, ਸਰਕਾਰ ਨੂੰ ਉਨ੍ਹਾਂ ਲੋਕਾਂ ਨੂੰ ਵੀ ਮੁਆਵਜ਼ਾ ਦੇਣਾ ਚਾਹੀਦਾ ਹੈ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਉਹ ਪਿੰਡ ਮੰਡਿਆਲਾ ਵਿਚ ਮੌਕੇ ’ਤੇ ਗਏ, ਮ੍ਰਿਤਕਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਸਰਕਾਰੀ ਹਸਪਤਾਲ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਉੱਥੇ ਦਾਖਲ ਜ਼ਖਮੀਆਂ ਦਾ ਹਾਲ ਵੀ ਪੁੱਛਿਆ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਐਡਵੋਕੇਟ ਹਰਨੀਤ ਸਿੰਘ ਲਾਲੀ ਅਤੇ ਹੋਰ ਸਥਾਨਕ ਕਾਂਗਰਸੀ ਆਗੂ ਵੀ ਉਨ੍ਹਾਂ ਨਾਲ ਮੌਜੂਦ ਸਨ।

Read More : ਖੇਤੀਬਾੜੀ ਵਿਭਾਗ ਦੀ ਵੱਡੀ ਕਾਰਵਾਈ

Leave a Reply

Your email address will not be published. Required fields are marked *