ਅਗਾਊਂ ਜ਼ਮਾਨਤ ’ਤੇ ਫੈਸਲਾ 9 ਅਕਤੂਬਰ ਲਈ ਰਾਖਵਾਂ
ਪਟਿਆਲਾ, 6 ਅਕਤੁਬਰ : ਮਾਣਯੋਗ ਐਡੀਸ਼ਨਲ ਸ਼ੈਸਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ’ਚ ਅੱਜ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਬਹਿਸ ਪੁੂਰੀ ਹੋਣ ਤੋਂ ਬਾਅਦ ਫੈਸਲਾ ਸੁਣਾਇਆ ਜਾਣਾ ਸੀ ਪਰ ਮਾਣਯੋਗ ਅਦਾਲਤ ਵੱਲੋਂ ਫੈਸਲਾ 9 ਅਕਤੂਬਰ ਯਾਨੀ ਕਿ ਵੀਰਵਾਰ ਤੱਕ ਰਾਖਵਾਂ ਰੱਖ ਲਿਆ ਗਿਆ ਹੈ।
ਐਡਵੋਕੇਟ ਐੱਸ. ਐੱਸ. ਸੱਗੂ ਨੇ ਦੱਸਿਆ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਉਨ੍ਹਾਂ ਨੇ ਅਦਾਲਤ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਸੀ। ਦੋਨਾ ਧਿਰਾਂ ਦੇ ਵਕੀਲਾਂ ਨੇ ਆਪਣੇ-ਆਪਣੇ ਪੱਖ ਮਾਣਯੋਗ ਅਦਾਲਤ ਦੇ ਸਾਹਮਣੇ ਰੱਖ ਦਿੱਤੇ ਹਨ। ਅਦਾਲਤ ਨੇ ਵੀ ਸੁਣਵਾਈ ਤੋਂ ਬਾਅਦ ਫੈਸਲੇ ਨੂੰ ਰਾਖਵਾਂ ਰੱਖ ਲਿਆ ਸੀ, ਜੋ ਕਿ ਅੱਜ ਸੁਣਾਇਆ ਜਾਣਾ ਸੀ ਪਰ ਹੁਣ ਇਹ ਫੈਸਲਾ ਵੀਰਵਾਰ ਨੂੰ ਸੁਣਾਇਆ ਜਾਵੇਗਾ।
ਦੱਸਣਯੋਗ ਹੈ ਕਿ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਜਬਰ-ਜ਼ਨਾਹ ਦਾ ਕੇਸ ਦਰਜ ਕੀਤਾ ਸੀ। ਉਸ ਤੋਂ ਬਾਅਦ ਵਿਧਾਇਕ ਪਠਾਣਮਾਜਰਾ ਇਸ ਮਾਮਲੇ ਵਿਚ ਲਗਾਤਾਰ ਫਰਾਰ ਚੱਲ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਮਾਣਯੋਗ ਅਦਾਲਤ ਇਸ ਮਾਮਲੇ ਵਿਚ ਕੀ ਫੈਸਲੇ ਸੁਣਾਉਂਦੇ ਹਨ।
Read More : ਕਾਰ ਨੂੰ ਲੱਗੀ ਅੱਗ, ਚਾਲਕ ਜ਼ਿੰਦਾ ਸੜਿਆ