Harmeet Singh Pathanmajra

ਵਿਧਾਇਕ ਪਠਾਣਮਾਜਰਾ ਮੁੜ 7 ਦਿਨਾਂ ਦੇ ਪੁਲਸ ਰਿਮਾਂਡ ’ਤੇ, ਪਾਸਪੋਰਟ ਕਬਜ਼ੇ ’ਚ

ਜਬਰ-ਜ਼ਨਾਹ ਅਤੇ ਕਸਟਡੀ ’ਚੋਂ ਫ਼ਰਾਰ ਹੋਣ ਦੇ ਮਾਮਲੇ ’ਚ ਪੁਲਸ ਕਰੇਗੀ ਡੂੰਘਾਈ ਨਾਲ ਪੁੱਛਗਿੱਛ

ਪਟਿਆਲਾ, 29 ਮਾਰਚ : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਵਿਧਾਇਕ ਪਠਾਣਮਾਜਰਾ ਨੂੰ ਹੋਰ ਸੱਤ ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਠਾਣਮਾਜਰਾ ਚਾਰ ਦਿਨਾਂ ਦੇ ਪੁਲਸ ਰਿਮਾਂਡ ’ਤੇ ਸਨ। ਦੂਜੇ ਪਾਸੇ ਪੁਲਸ ਨੇ ਕਾਰਵਾਈ ਕਰਦਿਆਂ ਵਿਧਾਇਕ ਦਾ ਪਾਸਪੋਰਟ ਵੀ ਆਪਣੇ ਕਬਜ਼ੇ ’ਚ ਲੈ ਲਿਆ ਹੈ।

ਪੁਲਸ ਵੱਲੋਂ ਹੁਣ ਦੋ ਮੁੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ: ਪਹਿਲਾ ਜਬਰ-ਜ਼ਨਾਹ ਦਾ ਮਾਮਲਾ ਅਤੇ ਦੂਜਾ ਪੁਲਸ ਕਸਟਡੀ ’ਚੋਂ ਭੱਜਣ ਤੋਂ ਬਾਅਦ ਉਹ ਕਿੱਥੇ-ਕਿੱਥੇ ਰਹੇ। ਪੁਲਸ ਇਹ ਵੀ ਪਤਾ ਲਗਾ ਰਹੀ ਹੈ ਕਿ ਜੇਕਰ ਉਹ ਵਿਦੇਸ਼ ਗਏ ਤਾਂ ਕਿਸ ਦੀ ਸਹਾਇਤਾ ਲਈ ਅਤੇ ਫ਼ਰਾਰ ਹੋਣ ਦੌਰਾਨ ਕਿਹੜੇ-ਕਿਹੜੇ ਵਿਅਕਤੀਆਂ ਨੇ ਉਨ੍ਹਾਂ ਦੀ ਮਦਦ ਕੀਤੀ।

ਜ਼ਿਕਰਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਸਤੰਬਰ 2025 ’ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਇਕ ਮਹਿਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਜਬਰ-ਜ਼ਨਾਹ ਦਾ ਕੇਸ ਦਰਜ ਕੀਤਾ ਸੀ। ਉਸ ਸਮੇਂ ਵਿਧਾਇਕ ਪੁਲਸ ਕਸਟਡੀ ’ਚੋਂ ਫ਼ਰਾਰ ਹੋ ਗਏ ਸਨ।

ਪਟਿਆਲਾ ਪੁਲਸ ਨੇ 25 ਮਾਰਚ ਨੂੰ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ, ਜਿਸ ਤੋਂ ਬਾਅਦ ਉਹ ਲਗਾਤਾਰ ਪੁਲਸ ਰਿਮਾਂਡ ’ਤੇ ਚੱਲ ਰਹੇ ਹਨ।

Read More : ਗੋਲਡੀ ਬਰਾੜ ਦੇ ਨਾਂ ’ਤੇ NRI ਪਰਿਵਾਰ ਤੋਂ 2 ਕਰੋੜ ਦੀ ਫ਼ਿਰੌਤੀ ਮੰਗਣ ਵਾਲੇ 2 ਗ੍ਰਿਫ਼ਤਾਰ

Leave a Reply

Your email address will not be published. Required fields are marked *