ਪਟਿਆਲਾ, 1 ਅਕਤੂਬਰ : ਜਬਰ-ਜਨਾਹ ਦੇ ਮਾਮਲੇ ਵਿਚ ਨਾਮਜ਼ਦ ਹੋਣ ਤੋਂ ਬਾਅਦ ਫਰਾਰ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਜ਼ਿਲਾ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਬੁੱਧਵਾਰ ਨੂੰ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਕਰੀਬ ਢਾਈ ਘੰਟੇ ਸੁਣਵਾਈ ਹੋਈ।
ਸੁਣਵਾਈ ਦੁਪਹਿਰ ਢਾਈ ਵਜੇ ਦੇ ਕਰੀਬ ਸ਼ੁਰੂ ਹੋਈ ਅਤੇ ਸ਼ਾਮ ਸਾਢੇ ਚਾਰ ਵਜੇ ਤੱਕ ਜਾਰੀ ਰਹੀ, ਜਿਸ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ 6 ਅਕਤੂਬਰ ਲਈ ਤੈਅ ਕੀਤੀ ਗਈ।
ਆਪਣੀ ਪਟੀਸ਼ਨ ਵਿੱਚ ਪਠਾਣਮਾਜਰਾ ਨੇ ਦੋ ਮੁੱਖ ਦਲੀਲਾਂ ਦਿੱਤੀਆਂ। ਪਹਿਲਾ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਵਿਰੁੱਧ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਦੂਜਾ, ਉਨ੍ਹਾਂ ਦਲੀਲ ਦਿੱਤੀ ਕਿ ਜਿਸ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ, ਉਹ ਪਹਿਲਾਂ ਹੀ ਲੰਬੇ ਸਮੇਂ ਤੋਂ ਲੰਬਿਤ ਸੀ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਆਪਣਾ ਜਵਾਬ ਪਹਿਲਾਂ ਹੀ ਦਾਇਰ ਕਰ ਚੁੱਕੀ ਹੈ ਅਤੇ ਹੁਣ ਆਉਣ ਵਾਲੀ ਸੁਣਵਾਈ ਵਿੱਚ ਦੋਵਾਂ ਧਿਰਾਂ ਦੀਆਂ ਹੋਰ ਦਲੀਲਾਂ ਸੁਣੀਆਂ ਜਾਣਗੀਆਂ।
Read More : ਫਿੱਟ ਇੰਡੀਆ ਮੂਵਮੈਂਟ