MLA Raman Arora

ਵਿਧਾਇਕ ਰਮਨ ਅਰੋੜਾ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਰਾਮਾ ਮੰਡੀ ਪੁਲਿਸ ਨੇ ਜਬਰਨ ਵਸੂਲੀ ਮਾਮਲੇ ’ਚ ਵਿਧਾਇਕ ਨੂੰ ਕੀਤਾ ਸੀ ਗ੍ਰਿਫ਼ਤਾਰ

ਜਲੰਧਰ, 13 ਸਤੰਬਰ : ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਰਾਮਾ ਮੰਡੀ ਪੁਲਿਸ ਸਟੇਸ਼ਨ ‘ਚ ਦਰਜ ਜਬਰਨ ਵਸੂਲੀ ਦੇ ਮਾਮਲੇ ‘ਚ 3 ਦਿਨਾਂ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ‘ਚ ਭੇਜਣ ਦੇ ਹੁਕਮ ਦਿੱਤੇ।

ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਢਾ ਉਨ੍ਹਾਂ ਵੱਲੋਂ ਅਦਾਲਤ ‘ਚ ਪੇਸ਼ ਹੋਏ। ਪੁਲਿਸ ਨੇ ਅੱਜ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ। ਪੁਲਿਸ ਨੇ ਰਿਮਾਂਡ ਖਤਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ। ਅਰੋੜਾ ਪਿਛਲੇ 9 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਸੀ ਅਤੇ ਆਖਰੀ ਵਾਰ ਜਦੋਂ ਅਦਾਲਤ ਨੇ ਵਿਧਾਇਕ ਨੂੰ 3 ਦਿਨਾਂ ਦੀ ਰਿਮਾਂਡ ‘ਤੇ ਭੇਜਿਆ ਸੀ।

ਅਦਾਲਤ ‘ਚ ਪੇਸ਼ੀ ਦੌਰਾਨ ਪੁਲਿਸ ਨੇ ਦਲੀਲ ਦਿੱਤੀ ਕਿ ਰਿਮਾਂਡ ਦੀ ਮਿਆਦ ਦੌਰਾਨ ਮਾਮਲੇ ਨਾਲ ਸਬੰਧਤ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਗਏ ਹਨ ਅਤੇ ਹੁਣ ਜੇਲ੍ਹ ਤੋਂ ਵੀ ਹੋਰ ਜਾਂਚ ਜਾਰੀ ਰੱਖੀ ਜਾ ਸਕਦੀ ਹੈ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਣ ਦੇ ਹੁਕਮ ਦਿੱਤੇ।

Read More : 5 ਸਾਲਾ ਬੱਚੇ ਦੇ ਕਤਲ ਦੇ ਵਿਰੋਧ ’ਚ ਜਥੇਬੰਦੀਆਂ ਵੱਲੋਂ ਰੋਸ ਮਾਰਚ

Leave a Reply

Your email address will not be published. Required fields are marked *