ਸੰਜੀਵ ਅਰੋੜਾ ਨੇ ਸਪੀਕਰ ਸੰਧਵਾ, ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਨਾਲ ਮਿਲਾਇਆ ਹੱਥ
ਚੰਡੀਗੜ੍ਹ 28 ਜੂਨ -; ਅੱਜ ਚੰਡੀਗੜ੍ਹ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਲੁਧਿਆਣਾ ਪੱਛਮੀ ਤੋਂ ‘ਆਪ’ਦੇ ਜੇਤੂ ਉਮੀਦਵਾਰ ਸੰਜੀਵ ਅਰੋੜਾ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਇਸ ਤੋਂ ਬਾਅਦ, ਸੰਜੀਵ ਅਰੋੜਾ ਨੇ ਸਪੀਕਰ ਸੰਧਵਾ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਨਾਲ ਹੱਥ ਮਿਲਾਇਆ।
ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ’ਚ ਹੋਈ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ।
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਉਪ ਚੋਣ ਲਈ ਪ੍ਰਚਾਰ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਜੇਕਰ ਸੰਜੀਵ ਅਰੋੜਾ ਜਿੱਤਦੇ ਹਨ ਤਾਂ ਉਹ ਉਨ੍ਹਾਂ ਨੂੰ ਕੈਬਨਿਟ ਵਿੱਚ ਜਗ੍ਹਾ ਦੇਣਗੇ। ਹੁਣ ਦੇਖਣਾ ਇਹ ਹੈ ਕਿ ਅਰੋੜਾ ਮੰਤਰੀ ਵਜੋਂ ਕਦੋਂ ਸਹੁੰ ਚੁੱਕਣਗੇ।
Read More : ਕੇਂਦਰੀ ਜੇਲ ’ਚ ਬੰਦ ਵਿਅਕਤੀ ਦੀ ਮੌਤ