Batala Mandi

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਮੰਡੀ ’ਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਹਾ- ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਿਲ ਨਹੀਂ ਦੇਵੇਗੀ

ਬਟਾਲਾ, 25 ਸਤੰਬਰ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦਾਣਾ ਮੰਡੀ ਬਟਾਲਾ ਵਿਖੇ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਦੌਰਾਨ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋਂ-ਨਾਲ ਲਿਫਟਿੰਗ ਯਕੀਨੀ ਬਣਾਈ ਗਈ ਹੈ ਅਤੇ ਕਿਸਾਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਅਦਾਇਗੀ ਕਰਨ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲਿਫਟਿੰਗ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ’ਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਨੇ ਮੰਡੀ ਵਿਚ ਫਸਲ ਵੇਚਣ ਆਏ ਪਿੰਡ ਦਾਦੂਵਾਲ ਦੇ ਸਰਪੰਚ ਸਰਵਣ ਸਿੰਘ ਦੀ ਫਸਲ ਦੀ ਮੌਕੇ ’ਤੇ ਬੋਲੀ ਕਰਵਾ ਕੇ ਪੂਰੇ ਸਰਕਾਰੀ ਰੇਟ 2389 ਰੁਪਏ ਵਿਚ ਚੁਕਵਾਈ। ਉਨ੍ਹਾਂ ਮੰਡੀ ਵਿਚ ਆਏ ਕਿਸਾਨਾਂ ਮਜ਼ਦੂਰਾਂ ਤੇ ਆੜਤੀਆਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਮਾਰਕਿਟ ਕਮੇਟੀ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਸੈਕਟਰੀ ਮਾਰਕਿਟ ਕਮੇਟੀ ਸੁੱਖ ਸਿਮਰਨਜੀਤ ਸਿੰਘ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਗੁਰਬਿੰਦਰ ਸਿੰਘ ਜੋਲੀ ਵਾ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ।

Read More : ਸੀ.ਬੀ.ਐੱਸ.ਈ. ਵੱਲੋਂ 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ ਲਈ ਅਸਥਾਈ ਡੇਟਸ਼ੀਟ ਜਾਰੀ

Leave a Reply

Your email address will not be published. Required fields are marked *