Harbhajan-Singh-ETO

ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਕੀਤਾ ਕਮਜ਼ੋਰ : ਹਰਭਜਨ ਈ.ਟੀ.ਓ.

ਅਮਰੀਕਾ ਤੇ ਇਜ਼ਰਾਈਲ ਦਾ ਪੱਖ ਲੈਣ ‘ਤੇ ਕੇਂਦਰ ਸਰਕਾਰ ਘੇਰੀ

ਚੰਡੀਗੜ੍ਹ, 13 ਮਾਰਚ : ਈਰਾਨ ‘ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਕਮਜ਼ੋਰ ਕੀਤਾ ਹੈ।

ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਜਦੋਂ ਪਿਛਲੇ ਸਾਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੇ ਹਾਲਾਤ ਬਣੇ ਸਨ, ਤਾਂ ਅਮਰੀਕੀ ਰਾਸ਼ਟਰਪਤੀ ਨੇ ਖ਼ੁਦ ਜੰਗਬੰਦੀ ਦਾ ਐਲਾਨ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜਦੋਂ ਅਮਰੀਕਾ ਅਤੇ ਇਜ਼ਰਾਈਲ ਨੇ ਸਾਂਝੇ ਤੌਰ ‘ਤੇ ਈਰਾਨ ‘ਤੇ ਹਮਲਾ ਕਰਕੇ ਤੇਲ ਅਤੇ ਗੈਸ ਸਪਲਾਈ ਵਿੱਚ ਵਿਘਨ ਪਾਇਆ ਹੈ, ਤਾਂ ਅਮਰੀਕਾ ਵੱਲੋਂ ਭਾਰਤ ਨੂੰ ਰੂਸ ਤੋਂ 30 ਦਿਨਾਂ ਲਈ ਤੇਲ ਖ਼ਰੀਦਣ ਦੀ “ਇਜਾਜ਼ਤ” ਦੇਣਾ ਸਾਡੇ ਦੇਸ਼ ਦੇ ਲੋਕਤੰਤਰੀ ਮਾਣ ਨੂੰ ਸੱਟ ਮਾਰਨ ਦੇ ਬਰਾਬਰ ਹੈ।

ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਅੰਦਰੋਂ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਲਈ ਵੱਡੇ ਸਰਕਾਰੀ ਅਦਾਰੇ ਆਪਣੇ ਪਸੰਦੀਦਾ ਉਦਯੋਗਿਕ ਘਰਾਣਿਆਂ ਦੇ ਹਵਾਲੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਸੰਵਿਧਾਨਕ ਸਿਧਾਂਤਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਰਤ ਦੀ ‘ਗੁੱਟ ਨਿਰਲੇਪ ਅੰਦੋਲਨ’ (ਨਾਨ-ਅਲਾਈਨਡ ਮੂਵਮੈਂਟ) ਨੀਤੀ ਨੇ ਦੁਨੀਆ ਭਰ ਵਿਚ ਦੇਸ਼ ਦੀ ਇੱਕ ਵੱਖਰੀ ਪਛਾਣ ਬਣਾਈ ਸੀ, ਪਰ ਹੁਣ ਕੇਂਦਰ ਨੇ ਅਮਰੀਕਾ ਅਤੇ ਇਜ਼ਰਾਈਲ ਦਾ ਪੱਖ ਲੈ ਕੇ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।

Read More : ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰੈਪਰ ਬਾਦਸ਼ਾਹ

Leave a Reply

Your email address will not be published. Required fields are marked *