ਚੰਡੀਗੜ੍ਹ, 3 ਜਨਵਰੀ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ।
ਇਸ ਮੌਕੇ ਮੰਤਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ ’ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਜੇ. ਐੱਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Read More : ਲੁਟੇਰਿਆਂ ਨੇ ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਕੇ ਪੁੱਤ ਦਾ ਕੀਤਾ ਕਤਲ
