2 ਜੁਲਾਈ 2026: ਦੱਖਣ-ਪੱਛਮੀ ਮਾਨਸੂਨ ਪਠਾਨਕੋਟ ਰਾਹੀਂ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਉੱਤਰ-ਪੂਰਬੀ ਪੰਜਾਬ ਦੇ ਹੁਸ਼ਿਆਰਪੁਰ, ਰੂਪਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਮੀਂਹ ਪਿਆ ।
ਮੌਸਮ ਵਿਭਾਗ ਦੇ ਅਨੁਸਾਰ, ਜੇਕਰ ਹਾਲਾਤ ਅਨੁਕੂਲ ਰਹੇ ਤਾਂ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਕਵਰ ਕਰ ਲਵੇਗਾ। ਵਿਭਾਗ ਨੇ ਵੀਰਵਾਰ ਤੋਂ 7 ਜੁਲਾਈ ਤੱਕ ਸੂਬੇ ਵਿੱਚ ਗਰਜ-ਤੂਫ਼ਾਨ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਭਾਰੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਤਾਪਮਾਨ ਵਿੱਚ ਛੇ ਡਿਗਰੀ ਤੱਕ ਦੀ ਗਿਰਾਵਟ ਆਉਣ ਦੀ ਉਮੀਦ ਹੈ।
