ਹਰਜੋਤ ਸਿੰਘ ਬੈਂਸ ਮੰਤਰੀ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਤੋਂ ਵੱਧ ਫੰਡ ਜਾਰੀ : ਬੈਂਸ

ਕਿਹਾ- ਸਕੂਲਾਂ ’ਚ ਵਿਦਿਆਰਥੀਆਂ ਲਈ ਜੀਵੰਤ ਅਤੇ ਸਾਜ਼ਗਾਰ ਮਾਹੌਲ ਉਪਲਬਧ ਕਰਵਾ ਕੇ ਅਕਾਦਮਿਕ ਵਿਕਾਸ ਯਕੀਨੀ ਬਣਾਇਆ ਜਾਵੇਗਾ

ਚੰਡੀਗੜ੍ਹ, 8 ਜਨਵਰੀ : ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ’ਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ’ਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫ਼ਤਹਿਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨਸਾ ਨੂੰ 61.11 ਲੱਖ, ਮੋਗਾ ਨੂੰ 32.74 ਲੱਖ , ਮੁਕਤਸਰ ਨੂੰ 46.47 ਲੱਖ, ਪਠਾਨਕੋਟ ਨੂੰ 37.11 ਲੱਖ ਰੁਪਏ, ਪਟਿਆਲਾ ਨੂੰ 1.50 ਕਰੋੜ ਰੁਪਏ, ਰੂਪਨਗਰ ਨੂੰ 78.14 ਲੱਖ ਰੁਪਏ, ਐੱਸ.ਬੀ.ਐੱਸ.ਨਗਰ ਨੂੰ 25.29 ਲੱਖ, ਸੰਗਰੂਰ ਨੂੰ 2.45 ਕਰੋੜ , ਐੱਸ.ਏ.ਐੱਸ. ਨਗਰ (ਮੋਹਾਲੀ) ਨੂੰ 42.87 ਲੱਖ ਰੁਪਏ ਅਤੇ ਤਰਨਤਾਰਨ ਨੂੰ 59.49 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਬੈਂਸ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਰਕਮ ਸਿੱਧੀ ਸਬੰਧਤ ਸਕੂਲ ਪ੍ਰਬੰਧਨ ਕਮੇਟੀਆਂ (ਐੱਸ.ਐੱਮ.ਸੀ.) ਦੇ ਬੈਂਕ ਖਾਤਿਆਂ ’ਚ ਟਰਾਂਸਫਰ ਕਰਨ ਤਾਂ ਜੋ ਇਸ ਅਮਲ ’ਚ ਪਾਰਦਰਸ਼ਤਾ ਅਤੇ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।

Read More : ਸਾਲ 2025-26 ’ਚ 64 ਬਾਲ ਵਿਆਹ ਰੋਕੇ : ਡਾ. ਬਲਜੀਤ ਕੌਰ

Leave a Reply

Your email address will not be published. Required fields are marked *