khanna Accident

ਸੜਕ ਹਾਦਸੇ ਵਿਚ ਮਾਂ ਦੀ ਮੌਤ, ਪੁੱਤਰ ਜ਼ਖਮੀ

ਮੋਟਰਸਾਇਕਲ ਸਲਿੱਪ ਹੋਣ ਕਾਰਨ ਵਾਪਰਿਆ ਹਾਦਸਾ

ਖੰਨਾ, 16 ਦਸੰਬਰ : ਖੰਨਾ ਜੀ.ਟੀ. ਰੋਡ ’ਤੇ ਇਕ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਉਸਦਾਪੁੱਤਰ ਜ਼ਖ਼ਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਪ੍ਰਵੀਨ (50) ਵਾਸੀ ਲੁਧਿਆਣਾ ਵਜੋਂ ਹੋਈ ਹੈ।  ਪ੍ਰਵੀਣ 5 ਬੱਚਿਆਂ ਦੀ ਮਾਂ ਸੀ ਤੇ ਉਸ ਦੀ ਬੇਟੀ ਦਾ ਵਿਆਹ ਮਾਰਚ ਮਹੀਨੇ ’ਚ ਹੋਣਾ ਤੈਅ ਹੋਇਆ ਸੀ।

ਜਾਣਕਾਰੀ ਮੁਤਾਬਕ ਵਿਆਹ ਨਾਲ ਸਬੰਧਤ ਗੱਲਬਾਤ ਲਈ ਪ੍ਰਵੀਣ ਆਪਣੇ ਪੁੱਤਰ ਨਾਲ ਪਟਿਆਲਾ ਗਈ ਸੀ, ਜਿੱਥੇ ਉਸ ਦੀ ਧੀ ਦਾ ਵਿਆਹ ਹੋਣਾ ਸੀ, ਉੱਥੇ ਸਾਰੀਆਂ ਰਸਮਾਂ ਪੂਰੀਆਂ ਕਰਨ ਉਪਰੰਤ ਮਾਂ-ਪੁੱਤਰ ਮੋਟਰਸਾਈਕਲ ’ਤੇ ਲੁਧਿਆਣਾ ਵਾਪਸ ਆ ਰਹੇ ਸਨ, ਜਦੋਂ ਉਹ ਖੰਨਾ ਜੀਟੀ ਰੋਡ ’ਤੇ ਭੱਟੀਆਂ ਕੋਲ ਪਹੁੰਚੇ ਤਾਂ ਅਚਾਨਕ ਮੋਟਰਸਾਇਕਲ ਸਲਿੱਪ ਹੋ ਗਿਆ ਅਤੇ ਉਹ ਦੋਵੇਂ ਸੜਕ ’ਤੇ ਡਿੱਗ ਪਏ।

ਪ੍ਰਵੀਨ ਦਾ ਸਿਰ ਡਿਵਾਈਡਰ ਨਾਲ ਟਕਰਾ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ। ਰਾਹਗੀਰਾਂ ਦੀ ਮਦਦ ਨਾਲ ਪ੍ਰਵੀਨ ਨੂੰ ਸਰਕਾਰੀ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖ਼ਮੀ ਪੁੱਤਰ ਦਾ ਇਲਾਜ ਜਾਰੀ ਹੈ।

Read More : ਮੁੱਖ ਮੰਤਰੀ ਮਾਨ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

Leave a Reply

Your email address will not be published. Required fields are marked *