ਖੁਦਕੁਸ਼ੀ

ਅੰਮ੍ਰਿਤਸਰ ’ਚ ਨਿਗਮ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮਰਨ ਤੋਂ ਪਹਿਲਾਂ ਬਣਾਈ ਵੀਡੀਓ ’ਚ ਪਤਨੀ ਅਤੇ ਸਹੁਰੇ ਪਰਿਵਾਰ ’ਤੇ ਲਾਏ ਗੰਭੀਰ ਦੋਸ਼; ਆਟੋ ਵਰਕਸ਼ਾਪ ਰਹੀ ਬੰਦ

ਅੰਮ੍ਰਿਤਸਰ, 21 ਫਰਵਰੀ : ਅੰਮ੍ਰਿਤਸਰ ਨਗਰ ਨਿਗਮ ਦੀ ਆਟੋ ਵਰਕਸ਼ਾਪ ਯੂਨੀਅਨ ਦੇ ਪ੍ਰਧਾਨ ਆਸ਼ੂ ਨਾਹਰ ਨੇ ਆਪਣੇ ਘਰ ’ਚ ਤੜਕੇ 3.30 ਵਜੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਘਟਨਾ ਤੋਂ ਬਾਅਦ ਸ਼ਨੀਵਾਰ ਨੂੰ ਨਗਰ ਨਿਗਮ ਦੀ ਆਟੋ ਵਰਕਸ਼ਾਪ ਬੰਦ ਰਹੀ ਅਤੇ ਕਿਸੇ ਵੀ ਕਰਮਚਾਰੀ ਨੇ ਆਪਣੀ ਗੱਡੀ ਬਾਹਰ ਨਹੀਂ ਕੱਢੀ। ਕੁਝ ਮਹੀਨਿਆਂ ਤੋਂ ਆਸ਼ੂ ਦਾ ਆਪਣੀ ਪਤਨੀ ਨਾਲ ਮਨ-ਮੁਟਾਅ ਚੱਲ ਰਿਹਾ ਸੀ। ਪਰਿਵਾਰਕ ਵਿਵਾਦ ਇੰਨਾ ਵਧ ਗਿਆ ਸੀ ਕਿ ਮਾਮਲਾ ਪੁਲਸ ਤੱਕ ਵੀ ਪਹੁੰਚਿਆ ਅਤੇ ਦੋਵੇਂ ਧਿਰਾਂ ਵੱਲੋਂ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਹਾਲਾਂਕਿ ਸਮਝੌਤੇ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਪਰ ਤਣਾਅ ਖਤਮ ਨਹੀਂ ਹੋ ਸਕਿਆ।

ਖੁਦਕੁਸ਼ੀ ਤੋਂ ਪਹਿਲਾਂ ਆਸ਼ੂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਬਣਾ ਕੇ ਪੋਸਟ ਕੀਤੀ, ਜਿਸ ’ਚ ਉਸ ਨੇ ਆਪਣੀ ਮਾਨਸਿਕ ਸਥਿਤੀ ਅਤੇ ਪਰਿਵਾਰਕ ਤਣਾਅ ਦਾ ਜ਼ਿਕਰ ਕੀਤਾ। ਵੀਡੀਓ ’ਚ ਪਤਨੀ ਸਮੇਤ ਸਹੁਰੇ ਧਿਰ ’ਤੇ ਉਸ ਨੇ ਗੰਭੀਰ ਦੋਸ਼ ਲਾਏ ਹਨ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਵੀਡੀਓ ਦੀ ਸੱਚਾਈ ਅਤੇ ਉਸ ’ਚ ਲਾਏ ਗਏ ਦੋਸ਼ਾਂ ਦੀ ਸਮੀਖਿਆ ਅਤੇ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਸ਼ਨੀਵਾਰ ਦੁਪਹਿਰ ਨੂੰ ਆਸ਼ੂ ਨਾਹਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕਰਮਚਾਰੀਆਂ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।

Read More : ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪਿੰਡ ਸ਼ਾਹ ਅਬੂ ਬੁੱਕਰ ਦੇ ਨੌਜਵਾਨ ਦੀ ਹਾਦਸੇ ’ਚ ਮੌਤ

Leave a Reply

Your email address will not be published. Required fields are marked *