ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

Read More: ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਆਖਰੀ ਕਤਾਰ ਤੱਕ ਲਾਭ ਪਹੁੰਚਾਉਣ ਦੇ ਨਿਰਦੇਸ਼

Leave a Reply

Your email address will not be published. Required fields are marked *