ਪਹਿਲਾਂ ਪਿੰਡ ਦੇ ਹੀ ਵਿਅਕਤੀਆਂ ਨੇ ਕੀਤੀ ਸੀ ਕੁੱਟਮਾਰ
ਬਾਬਾ ਬਕਾਲਾ ਸਾਹਿਬ, 18 ਜੂਨ :- ਪਿੰਡ ਦਨਿਆਲ ਵਿਖੇ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਕੁੱਟਮਾਰ ਕਰ ਕੇ ਚੌਕੀਦਾਰ ਦਾ ਕਤਲ ਕਰ ਦਿੱਤਾ।
ਥਾਣਾ ਮੁਖੀ ਬਿਕਰਮਜੀਤ ਸਿੰਘ ਖਿਲਚੀਆਂ ਨੇ ਦੱਸਿਅਾ ਕਿ ਬੀਤੀ ਰਾਤ ਹਰਜੀਤ ਸਿੰੰਘ (42 ਸਾਲ) ਪੁੱਤਰ ਦੇਸਾ ਸਿੰਘ ਦੀ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ ਸੀ, ਜਿਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਸੀ, ਜਿੱਥੇ ਕਿ ਉਹ ਜ਼ਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ।
ਇਸ ਸਬੰਧੀ ਪੁਲਸ ਨੇ ਰਣਜੋਧ ਸਿੰਘ ਪੁੱਤਰ ਪਾਖਰ ਸਿੰਘ, ਹਰਜਾਪ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ ਸਾਰੇ ਵਾਸੀ ਦਨਿਆਲ ਵਿਰੁੱਧ ਥਾਣਾ ਖਿਲਚੀਆਂ ਵਿਖੇ ਮੁਕੱਦਮਾ ਦਰਜ ਕਰ ਲਿਅਾ ਹੈ।
Read More : ਨਿਹੰਗ ਸਿੰਘਾਂ ਨੂੰ 14 ਦਿਨ ਲਈ ਭੇਜਿਆ ਜੇਲ