ਹਰ ਅੱਖ ਹੈ ਨਮ
ਲੁਧਿਆਣਾ, 9 ਅਕਤੂਬਰ : ਪੰਜਾਬੀ ਗਾਇਕ ਰਾਜਵੀਰ ਜਵੰਦਾ ਪਿਛਲੇ 11 ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੇ ਆਖਰ ਜ਼ਿੰਦਗੀ ਦੀ ਜੰਗ ਹਾਰ ਗਿਆ। ਅੱਜ ਉਨ੍ਹਾਂ ਦਾ ਸੰਸਕਾਰ ਜਗਰਾਓਂ ਦੇ ਪਿੰਡ ਪੋਨਾ ਵਿਖੇ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਰਾਜਵੀਰ ਦਾ ਅੰਤਿਮ ਸੰਸਕਾਰ ਪਿੰਡ ਦੇ ਸਰਕਾਰੀ ਸਕੂਲ ਦੇ ਨੇੜੇ ਦੇ ਮੈਦਾਨ ਵਿੱਚ ਹੋਵੇਗਾ, ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੀ ਗਾਇਕੀ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਪਰਿਵਾਰ ਨਾਲ ਇਸ ਦੁੱਖ ਨੂੰ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਮੰਤਰੀ ਵੀ ਪੁੱਜੇ ਹਨ। ਇਸ ਦੇ ਨਾਲ ਹੀ ਪੰਜਾਬੀ ਸੰਗੀਤ ਇੰਡਸਟਰੀ ਦੇ ਲਗਭਗ ਸਾਰੇ ਹੀ ਕਲਾਕਾਰ ਪੁੱਜੇ ਹਨ। ਰਾਜਵੀਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਗਾਇਕਾਂ ਦੇ ਨਾਲ ਨਾਲ ਉਨ੍ਹਾਂ ਦੇ ਪ੍ਰਸੰਸਕਾਂ ਦੀ ਵੱਡੀ ਭੀੜ ਇਕੱਠੀ ਹੋਈ ਹੈ, ਜੋ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਤਸੁਕ ਹਨ।
ਹਰਭਜਨ ਮਾਨ, ਸਤਿੰਦਰ ਸਰਤਾਜ, ਬੱਬੂ ਮਾਨ, ਆਰ.ਨੇਤ, ਕਰਮਜੀਤ ਅਨਮੋਲ, ਰੇਸ਼ਮ ਅਨਮੋਲ, ਜਸਵੀਰ ਜੱਸੀ, ਕੰਵਰ ਗਰੇਵਾਲ, ਐਮੀ ਵਿਰਕ, ਕੁਲਵਿੰਦਰ ਬਿੱਲਾ ਸਣੇ ਕਈ ਕਲਾਕਾਰ ਪੁੱਜੇ ਹਨ।
ਰਾਜਵੀਰ ਦੇ ਜਹਾਨੋਂ ਜਾਣ ‘ਤੇ ਪੰਜਾਬ ਹੀ ਨਹੀਂ ਦੇਸ਼-ਵਿਦੇਸ਼ ਵਿਚ ਉਨ੍ਹਾਂ ਦੇ ਪ੍ਰਸੰਸ਼ਕਾਂ ਦੀ ਅੱਖ ਨਮ ਹੈ। ਉਨ੍ਹਾਂ ਦੀ ਸਲਾਮਤੀ ਲਈ ਹਰ ਪੰਜਾਬੀ ਨੇ ਰੱਬ ਅੱਗੇ ਅਰਦਾਸਾਂ ਕੀਤੀਆਂ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਜ਼ਿਕਰਯੋਗ ਹੈ ਕਿ ਧਿਆਨ ਦੇਣ ਯੋਗ ਹੈ ਕਿ 35 ਸਾਲਾ ਰਾਜਵੀਰ ਜਵੰਦਾ ਮੋਟਰਸਾਈਕਲ ਚਲਾਉਣ ਦਾ ਸ਼ੌਕੀਨ ਸੀ ਅਤੇ 27 ਸਤੰਬਰ ਨੂੰ ਬੱਦੀ-ਸ਼ਿਮਲਾ ਰੂਟ ‘ਤੇ ਇੱਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ 8 ਅਕਤੂਬਰ ਨੂੰ ਆਖਰੀ ਸਾਹ ਲਿਆ।
Read More : ਸਰਹੱਦੀ ਪਿੰਡ ਦੇ ਖੇਤਾਂ ’ਚ ਡਿੱਗਿਆ ਪਾਕਿਸਤਾਨੀ ਡਰੋਨ ਬਰਾਮਦ