ਸੰਸਦ ਮੈਂਬਰ ਨੇ ਲੋਕ ਸਭਾ ਵਿਚ ਆਪ੍ਰੇਸ਼ਨ ਸਿੰਦੂਰ ‘ਤੇ ਵਿਸ਼ੇਸ਼ ਚਰਚਾ ਦੌਰਾਨ ਰੱਖੀ ਆਪਣੀ ਗੱਲ
ਨਵੀਂ ਦਿੱਲੀ, 29 ਜੁਲਾਈ : ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਮੀਨ (ਏ. ਆਈ. ਐੱਮ. ਆਈ. ਐੱਮ.) ਦੇ ਮੁਖੀ ਅਤੇ ਹੈਦਰਾਬਾਦ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਖ਼ਿਲਾਫ਼ ਜ਼ੋਰਦਾਰ ਆਵਾਜ਼ ਉਠਾਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਸਿਰਫ਼ ਪੰਜ ਮਹੀਨੇ ਬਾਅਦ ਇਹ ਮੈਚ ਦੇਖਣ ਦੀ ਇਜਾਜ਼ਤ ਨਹੀਂ ਦਿੰਦੀ। ਏਸ਼ੀਆ ਕੱਪ 2025 ਦਾ ਸ਼ਡਿਊਲ ਤਿੰਨ ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ, ਜਿਸ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਗਰੁੱਪ ਸਟੇਜ ਮੈਚ 14 ਸਤੰਬਰ ਨੂੰ ਹੋਣਾ ਹੈ। ਓਵੈਸੀ ਨੇ ਲੋਕ ਸਭਾ ਵਿਚ ਆਪ੍ਰੇਸ਼ਨ ਸਿੰਦੂਰ ‘ਤੇ ਇਕ ਵਿਸ਼ੇਸ਼ ਚਰਚਾ ਦੌਰਾਨ ਆਪਣੀ ਗੱਲ ਰੱਖੀ।
ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਦੇ ਜਹਾਜ਼ ਸਾਡੇ ਅਸਮਾਨ ਵਿਚ ਨਹੀਂ ਆ ਸਕਦੇ, ਉਨ੍ਹਾਂ ਦੀਆਂ ਕਿਸ਼ਤੀਆਂ ਸਾਡੇ ਪਾਣੀਆਂ ਵਿਚ ਨਹੀਂ ਆ ਸਕਦੀਆਂ, ਵਪਾਰ ਬੰਦ ਹੈ ਤਾਂ ਅਸੀਂ ਕ੍ਰਿਕਟ ਮੈਚ ਕਿਵੇਂ ਖੇਡ ਸਕਦੇ ਹਾਂ? ਅਸੀਂ ਕਹਿੰਦੇ ਹਾਂ ਕਿ ਖੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ ਫਿਰ ਵੀ ਤੁਸੀਂ ਪਾਕਿਸਤਾਨ ਨਾਲ ਕ੍ਰਿਕਟ ਖੇਡੋਗੇ?”
ਓਵੈਸੀ ਨੇ ਜ਼ੋਰ ਦੇ ਕੇ ਕਿਹਾ, “ਮੇਰਾ ਜ਼ਮੀਰ ਮੈਨੂੰ ਉਹ ਮੈਚ ਦੇਖਣ ਦੀ ਇਜਾਜ਼ਤ ਨਹੀਂ ਦਿੰਦਾ। ਓਵੈਸੀ ਨੇ ਲੋਕ ਸਭਾ ਵਿਚ ਸਵਾਲ ਉਠਾਇਆ ਕਿ ਸਰਕਾਰ ਕੋਲ ਉਨ੍ਹਾਂ 25 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਹ ਦੱਸਣ ਦੀ ਹਿੰਮਤ ਹੈ ਕਿ ਅਸੀਂ ਆਪ੍ਰੇਸ਼ਨ ਸਿੰਦੂਰ ਦਾ ਬਦਲਾ ਲਿਆ ਹੈ, ਹੁਣ ਤੁਸੀਂ ਪਾਕਿਸਤਾਨ ਨਾਲ ਕ੍ਰਿਕਟ ਮੈਚ ਦੇਖਦੇ ਹੋ?
ਉਨ੍ਹਾਂ ਕਿਹਾ ਕਿ ਇਹ ਮੈਚ ਖੇਡਣਾ ਉਨ੍ਹਾਂ ਸ਼ਹੀਦਾਂ ਦੀ ਯਾਦ ਦਾ ਅਪਮਾਨ ਹੈ। ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 25 ਸੈਲਾਨੀ ਅਤੇ ਇੱਕ ਸਥਾਨਕ ਘੋੜਸਵਾਰ ਮਾਰੇ ਗਏ ਸਨ। ਜਵਾਬ ਵਿਚ ਭਾਰਤੀ ਫੌਜ ਨੇ ਪਾਕਿਸਤਾਨ ਅਤੇ ਪੀਓਕੇ ਵਿਚ 9 ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਅਤੇ 100 ਤੋਂ ਵੱਧ ਅੱਤਵਾਦੀਆਂ ਨੂੰ ਮਾਰ ਦਿੱਤਾ।
Read More : ਤੀਰਅੰਦਾਜ਼ ਪ੍ਰਨੀਤ ਕੌਰ ਨੇ ਲਾਈ ਮੈਡਲਾਂ ਦੀ ਹੈਟ੍ਰਿਕ