ਅੰਮ੍ਰਿਤਸਰ, 4 ਨਵੰਬਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੋਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ।
ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।
Read More : ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
