ਅੰਮ੍ਰਿਤਸਰ, 7 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਇਹ ਨਗਰ ਕੀਰਤਨ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

ਨਗਰ ਕੀਰਤਨ ਵਿਚ ਸ਼ਬਦ ਚੌਂਕੀ ਜਥੇ, ਬੈਂਡ ਪਾਰਟੀਆਂ, ਗਤਕਾ ਪਾਰਟੀਆਂ, ਸਕੂਲੀ ਬੱਚੇ ਆਦਿ ਸ਼ਾਮਿਲ ਹੋਏ ਹਨ। ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸਵਾਗਤ ਹੀ ਪ੍ਰਬੰਧ ਕੀਤੇ ਗਏ ਹਨ।
Read More : ਨਸ਼ਾ ਸਮੱਗਲਰ ਔਰਤ ਵੱਲੋਂ ਵਕਫ ਬੋਰਡ ਦੀ ਜ਼ਮੀਨ ’ਤੇ ਬਣਾਇਆ ਘਰ ਢਾਹਿਆ