ਸ੍ਰੀ ਹੇਮਕੁੰਟ ਸਾਹਿਬ ਦਾ ਪ੍ਰਸ਼ਾਦ ਦਿੱਤਾ
ਅੰਮ੍ਰਿਤਸਰ, 28 ਅਕਤੂਬਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਿੰਦਰਾ ਨੇ ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੇ ਸਾਲ 2025 ਦੀ ਯਾਤਰਾ ਵਿਚ ਮਿਲੇ ਸ਼ਾਨਦਾਰ ਸਹਿਯੋਗ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ, ਜਿਸ ਦੇ ਨਤੀਜੇ ਵਜੋਂ ਸਾਲਾਨਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸੁਚਾਰੂ ਅਤੇ ਸਫਲਤਾਪੂਰਵਕ ਸੰਪੂਰਨ ਹੋਈ।
ਬਿੰਦਰਾ ਨੇ ਮੁੱਖ ਮੰਤਰੀ ਧਾਮੀ ਨੂੰ ਦੱਸਿਆ ਕਿ ਇਸ ਸਾਲ ਭਾਰਤ ਅਤੇ ਦੁਨੀਆ ਭਰ ਤੋਂ 2 ਲੱਖ 75 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਨੇ ਯਾਤਰਾ ਕੀਤੀ ਹੈ। ਬਿੰਦਰਾ ਨੇ ਆਉਂਣ ਵਾਲੀ ਯਾਤਰਾ ਲਈ ਬੁਨਿਆਦੀ ਢਾਂਚੇ ਅਤੇ ਕੁਝ ਮਹੱਤਵਪੂਰਨ ਸੁਧਾਰਾਂ ’ਤੇ ਚਰਚਾ ਕੀਤੀ, ਜਿਸ ’ਤੇ ਮੁੱਖ ਮੰਤਰੀ ਨੇ ਸਕਾਰਾਤਮਕ ਜਵਾਬ ਦਿੱਤਾ ਅਤੇ ਭਰੋਸਾ ਦਿੱਤਾ ਕਿ ਅਗਲੀ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਜ਼ਰੂਰੀ ਕਦਮ ਪਹਿਲ ਦੇ ਆਧਾਰ ’ਤੇ ਚੁੱਕੇ ਜਾਣਗੇ।
ਬਿੰਦਰਾ ਨੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸੂਬੇ ਵਿਚ ਸ਼ਾਨਦਾਰ ਢੰਗ ਨਾਲ ਮਨਾਉਣ ਅਤੇ ਹਰ ਨਾਗਰਿਕ ਨੂੰ ਗੁਰੂ ਸਾਹਿਬ ਵੱਲੋਂ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੇ ਗਏ ਵਿਲੱਖਣ ਬਲੀਦਾਨ ਤੋਂ ਜਾਣੂ ਕਰਵਾਉਂਣ ਲਈ ਨਿਰਦੇਸ਼ ਜਾਰੀ ਕਰਨ ਲਈ ਵੀ ਵਧਾਈ ਦਿੱਤੀ। ਇਸ ਮੌਕੇ ਬਿੰਦਰਾ ਨੇ ਮੁੱਖ ਮੰਤਰੀ ਧਾਮੀ ਨੂੰ ਸ੍ਰੀ ਹੇਮਕੁੰਟ ਸਾਹਿਬ ਦਾ ਪ੍ਰਸ਼ਾਦ ਵੀ ਦਿੱਤਾ।
Read More : ਯੁੱਧ ਨਸ਼ਿਆਂ ਵਿਰੁੱਧ : 2 ਕਿੱਲੋ ਹੈਰੋਇਨ ਸਮੇਤ 56 ਨਸ਼ਾ ਸਮੱਗਲਰ ਕਾਬੂ
