Gamo zone

ਇਥੋਪੀਆ ‘ਚ ਕੁਦਰਤੀ ਕਹਿਰ: ਹੜ੍ਹ ਤੇ ਜ਼ਮੀਨ ਖਿਸਕਣ ਕਾਰਨ 64 ਮੌਤਾਂ

ਗਾਮੋ ਜ਼ੋਨ ‘ਚ 128 ਲੋਕ ਅਜੇ ਵੀ ਲਾਪਤਾ; ਰਾਹਤ ਅਤੇ ਬਚਾਅ ਕਾਰਜ ਜਾਰੀ

ਦੱਖਣੀ ਇਥੋਪੀਆ, 13 ਮਾਰਚ : ਦੱਖਣੀ ਇਥੋਪੀਆ ਦੇ ਗਾਮੋ ਜ਼ੋਨ ਵਿੱਚ ਜ਼ਮੀਨ ਖਿਸਕਣ ਅਤੇ ਭਾਰੀ ਹੜ੍ਹਾਂ ਕਾਰਨ ਵੱਡੀ ਤਬਾਹੀ ਹੋਈ ਹੈ, ਜਿਸ ਵਿੱਚ ਮਰਨ ਵਾਲਿਆਂ ਦੀ ਗਿਣਤੀ 64 ਹੋ ਗਈ ਹੈ। ਇਸ ਕੁਦਰਤੀ ਆਫ਼ਤ ਤੋਂ ਬਾਅਦ ਦਰਜਨਾਂ ਹੋਰ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਦੱਖਣੀ ਇਥੋਪੀਆ ਖੇਤਰੀ ਰਾਜ ਪੁਲਿਸ ਕਮਿਸ਼ਨ ਨੇ ਵੀਰਵਾਰ ਨੂੰ ਫੇਸਬੁੱਕ ‘ਤੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕੀਤੀ ਕਿ ਗਾਮੋ ਜ਼ੋਨ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਲਾਪਤਾ ਲੋਕਾਂ ਦੀ ਗਿਣਤੀ 128 ਤੱਕ ਪਹੁੰਚ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਹੁਣ ਤੱਕ 64 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਲਾਪਤਾ ਲੋਕਾਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਤੇਜ਼ ਕਰ ਦਿੱਤਾ ਗਿਆ ਹੈ।

Read More : ਕੱਚੇ ਤੇਲ ਦੀਆਂ ਕੀਮਤਾਂ ‘ਚ ਉਛਾਲ ਦੇ ਬਾਵਜੂਦ ਪੈਟਰੋਲ-ਡੀਜ਼ਲ ਦੀਆਂ ਦਰਾਂ ਸਥਿਰ

Leave a Reply

Your email address will not be published. Required fields are marked *