Navy jawan

ਜਲ ਸੈਨਾ ਦੇ ਜਵਾਨ ਦੀ ਹਾਦਸੇ ’ਚ ਮੌਤ

4 ਦਿਨ ਪਹਿਲਾਂ ਰੱਖੜੀ ’ਤੇ ਛੁੱਟੀ ਲੈ ਕੇ ਆਇਆ ਸੀ ਘਰ

3 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਮਹਿੰਦਰਗੜ੍ਹ , 10 ਅਗਸਤ : ਭਾਰਤੀ ਜਲ ਸੈਨਾ ਦੇ ਜਵਾਨ 26 ਸਾਲਾ ਰਵੀ ਕੁਮਾਰ ਦੀ ਹਰਿਆਣਾ ਦੇ ਮਹਿੰਦਰਗੜ੍ਹ ’ਚ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਰਵੀ ਚਾਰ ਦਿਨ ਪਹਿਲਾਂ ਰੱਖੜੀ ’ਤੇ ਛੁੱਟੀ ਲੈ ਕੇ ਘਰ ਆਇਆ ਸੀ।

ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਉਹ ਆਪਣੇ ਦੋਸਤ ਨੂੰ ਛੱਡਣ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ। ਰਸਤੇ ’ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਜਵਾਨ ਦਾ ਸਿਰ ਸੜਕ ’ਤੇ ਜਾ ਵੱਜਾ ਅਤੇ ਪੂਰੀ ਤਰ੍ਹਾਂ ਫੱਟੜ ਹੋ ਗਿਆ। ਜਦੋਂ ਆਲੇ-ਦੁਆਲੇ ਦੇ ਲੋਕਾਂ ਨੇ ਉਸ ਦੀ ਮੋਟਰਸਾਈਕਲ ਦਾ ਨੰਬਰ ਅਤੇ ਫੋਟੋ ਸੋਸ਼ਲ ਮੀਡੀਆ ਗਰੁੱਪਾਂ ’ਚ ਸਾਂਝੀ ਕੀਤੀ ਤਾਂ ਮ੍ਰਿਤਕ ਦੀ ਪਛਾਣ ਹੋਈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੌਰਾਨ ਦੋਸ਼ੀ ਡਰਾਈਵਰ ਆਪਣਾ ਟਰੱਕ ਮੌਕੇ ’ਤੇ ਛੱਡ ਕੇ ਭੱਜ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ। ਟਰੱਕ ਨੰਬਰ ਦੇ ਆਧਾਰ ’ਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਰੌਂਦੇ ਹੋਏ ਹਸਪਤਾਲ ਪਹੁੰਚੇ ਅਤੇ ਮਾਮਲੇ ਬਾਰੇ ਪੁੱਛਗਿੱਛ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਰਵੀ ਦਾ ਵਿਆਹ ਸਿਰਫ਼ 3 ਮਹੀਨੇ ਪਹਿਲਾਂ ਹੀ ਹੋਇਆ ਸੀ। ਉਹ ਚਾਰ ਦਿਨ ਪਹਿਲਾਂ ਰੱਖੜੀ ’ਤੇ ਛੁੱਟੀ ਲੈ ਕੇ ਘਰ ਆਇਆ ਸੀ ਅਤੇ ਇਸ ਦੌਰਾਨ ਰੱਖੜੀ ਵਾਲੇ ਦਿਨ ਇਹ ਹਾਦਸਾ ਵਾਪਰ ਗਿਆ।

Read More : ਜਥੇਦਾਰ ਹਰਪ੍ਰੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਬਾਗੀ ਧੜੇ ਦਾ ਪ੍ਰਧਾਨ ਬਣਨ ਦੇ ਅਸਾਰ

Leave a Reply

Your email address will not be published. Required fields are marked *