ਸਟਾਫ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਸਲਾਹ ਦਿੱਤੀ
ਲੁਧਿਆਣਾ, 23 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲਾਂ ਦੀਆਂ ਸਹੂਲਤਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਪ੍ਰਾਪਤ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਿਹਤ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਸਾਰਿਆਂ ਲਈ ਮਿਆਰੀ ਇਲਾਜ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਕੋਵਿਡ-19 ਨਾਲ ਸਬੰਧਤ ਚਿੰਤਾਵਾਂ ’ਤੇ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਨੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਸੰਦੇਸ਼ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਮੁਲਾਜ਼ਮ ਕੰਮ ਲਈ ਰਿਸ਼ਵਤ ਲੈਂਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹਸਪਤਾਲ ਦੇ ਸਟਾਫ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਅਤੇ ਇਹ ਵੀ ਯਾਦ ਦਿਵਾਇਆ ਕਿ ਇਹ ਤੁਹਾਡਾ ਹਸਪਤਾਲ ਹੈ ਅਤੇ ਇਸ ਨੂੰ ਇਮਾਨਦਾਰੀ ਨਾਲ ਚਲਾਉਣਾ ਤੁਹਾਡੀ ਜ਼ਿੰਮੇਵਾਰੀ ਹੈ।
Read More : 20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਗ੍ਰਿਫਤਾਰ
