ਮੀਂਹ

ਮੀਂਹ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤ

ਠੰਢੀਆਂ ਲਹਿਰਾਂ ਅਤੇ ਧੁੰਦ ਬਰਕਰਾਰ ਰਹੀ

ਚੰਡੀਗੜ੍ਹ, 1 ਜਨਵਰੀ : ਅੱਜ ਨਵੇਂ ਸਾਲ ਦੀ ਸ਼ੁਰੂਆਤ ਮੀਂਹ ਨਾਲ ਹੋਈ। ਇਸ ਦੌਰਾਨ ਚੰਡੀਗੜ੍ਹ, ਮੋਹਾਲੀ ਅਤੇ ਲੁਧਿਆਣਾ ਦੇ ਕਈ ਇਲਾਕਿਆਂ ਵਿਚ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਠੰਢੀਆਂ ਲਹਿਰਾਂ ਅਤੇ ਧੁੰਦ ਬਰਕਰਾਰ ਰਹੀ।

ਮੌਸਮ ਵਿਭਾਗ ਨੇ ਪਹਿਲਾਂ ਹੀ ਸੰਘਣੀ ਧੁੰਦ, ਮੀਂਹ ਅਤੇ ਠੰਢੀਆਂ ਲਹਿਰਾਂ ਲਈ ਸੰਤਰੀ ਚਿਤਾਵਨੀ ਜਾਰੀ ਕੀਤੀ ਹੈ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਵਾਧਾ ਦਰਜ ਕੀਤਾ ਗਿਆ, ਜਿਸ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ। ਗੁਰਦਾਸਪੁਰ 5.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ।

ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਦ੍ਰਿਸ਼ਟੀ ਜ਼ੀਰੋ, ਲੁਧਿਆਣਾ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ ਅਤੇ ਹਲਵਾਰਾ, ਗੁਰਦਾਸਪੁਰ, ਪਠਾਨਕੋਟ, ਬਠਿੰਡਾ ਅਤੇ ਬੱਲੋਵਾਲ ਸੌਂਕਰੀ ਵਿੱਚ 50 ਮੀਟਰ ਤੋਂ ਘੱਟ ਰਹੀ। ਇਸ ਨਾਲ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ।

Read More : ਅਜੈ ਸਿੰਘਲ ਨੇ ਹਰਿਆਣਾ ਦੇ ਨਵੇਂ ਡੀ.ਜੀ.ਪੀ. ਦਾ ਸੰਭਾਲਿਆ ਅਹੁਦਾ

Leave a Reply

Your email address will not be published. Required fields are marked *