ਕਮਲ ਕੌਰ ਭਾਬੀ ਕਤਲ ਮਾਮਲਾ
ਬਠਿੰਡਾ,18 ਜੂਨ :-ਇੰਫਲੂਐਂਸਰ ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਨਿਹੰਗ ਸਿੰਘ ਜਸਪ੍ਰੀਤ ਸਿੰਘ ਅਤੇ ਨਿਮਨਜੀਤ ਸਿੰਘ ਨੂੰ ਮਾਣਯੋਗ ਅਦਾਲਤ ਵੱਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ।
ਪੁਲਸ ਨੇ ਅਦਾਲਤ ’ਚ ਅਰਜ਼ੀ ਦਾਇਰ ਕਰ ਕੇ ਮੁਲਜ਼ਮਾਂ ਨੂੰ ਜੇਲ ਭੇਜਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਮੁਲਜ਼ਮ ਦੇ ਵਕੀਲ ਨੇ ਪੁਲਸ ਦੇ ਕੰਮਕਾਜ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਅਸੀਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਸੀ ਕਿ ਪੁਲਸ ਕੋਲ ਰਿਮਾਂਡ ਤੋਂ ਵਸੂਲੀ ਲਈ ਕੁਝ ਨਹੀਂ ਹੈ।
ਇਹ ਸਭ ਕੁਝ ਸਿਰਫ ਤਸ਼ੱਦਦ ਕਰਨ ਲਈ ਕੀਤਾ ਗਿਆ ਸੀ। ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੁਲਸ ਨੇ ਹਿਰਾਸਤ ’ਚ ਲਿਆ ਹੈ ਪਰ ਉਸ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਨਾਲ ਸਬੰਧਤ ਕਈ ਪਹਿਲੂ ਅਜੇ ਵੀ ਜਾਂਚ ਅਧੀਨ ਹਨ।
Read More : ਫ਼ਾਸਟ ਟੈਗ ਸਬੰਧੀ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
