ਨਵੀਂ ਦਿੱਲੀ, 15 ਦਸੰਬਰ : ਨਿਤਿਨ ਨਵੀਨ ਨੇ ਸੋਮਵਾਰ ਇੱਥੇ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਅਾ।
ਭਾਜਪਾ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਇਸ ਮੌਕੇ ਮੌਜੂਦ ਸਨ।
ਭਾਜਪਾ ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਚੁਣੇ ਜਾਣ ਤੋਂ ਇਕ ਦਿਨ ਬਾਅਦ ਨਵੀਨ ਸੋਮਵਾਰ ਦੁਪਹਿਰ ਪਟਨਾ ਤੋਂ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪਹੁੰਚੇ। ਉਨ੍ਹਾਂ ਦਾ ਹਵਾਈ ਅੱਡੇ ’ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਕਈ ਹੋਰ ਭਾਜਪਾ ਆਗੂਆਂ ਨੇ ਸਵਾਗਤ ਕੀਤਾ।
Read More : ਪਤਨੀ ਅਤੇ ਧੀ ਦੀ ਹੱਤਿਆ ਦੇ ਦੋਸ਼ ’ਚ ਡੀ.ਐੱਸ.ਪੀ. ਗ੍ਰਿਫਤਾਰ
