ਪੰਜਾਬ ਸਕੂਲ ਸਿੱਖਿਆ ਬੋਰਡ

ਪੰਜਾਬ ਦੇ ਸਕੂਲਾਂ ‘ਚ ਹੁਣ ਜਨਮ ਸਰਟੀਫਿਕੇਟ ਤੋਂ ਬਿਨਾਂ ਨਹੀਂ ਮਿਲੇਗਾ ਦਾਖ਼ਲਾ

ਸਿੱਖਿਆ ਬੋਰਡ ਨੇ ਨਿਯਮਾਂ ‘ਚ ਢਿੱਲ ਦੇਣ ਤੋਂ ਕੀਤਾ ਸਾਫ਼ ਇਨਕਾਰ; ਸਕੂਲ ਸੰਚਾਲਕਾਂ ‘ਚ ਭਾਰੀ ਰੋਸ

ਮੋਹਾਲੀ, 8 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਦਾਖ਼ਲੇ ਦੇ ਨਿਯਮਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾ ਲਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ 8ਵੀਂ ਜਮਾਤ ਅਤੇ ਉਸ ਤੋਂ ਉੱਪਰ ਦੀਆਂ ਜਮਾਤਾਂ ਵਿਚ ਬਿਨਾਂ ਜਨਮ ਸਰਟੀਫਿਕੇਟ ਦੇ ਦਾਖ਼ਲਾ ਨਹੀਂ ਦਿੱਤਾ ਜਾਵੇਗਾ।

ਦਰਅਸਲ ਬੋਰਡ ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਦੇ ਸੰਚਾਲਕ ਇਸ ਨਿਯਮ ਵਿੱਚ ਢਿੱਲ ਦੇਣ ਦੀ ਮੰਗ ਕਰ ਰਹੇ ਸਨ। ਉਹਨਾਂ ਨੂੰ ਅਧਿਆਪਕਾਂ ਦੇ ਮੋਬਾਈਲ ਨੰਬਰ ਬੋਰਡ ਨੂੰ ਦੇਣ ਦੀ ਸ਼ਰਤ ‘ਤੇ ਵੀ ਇਤਰਾਜ਼ ਸੀ। ਸਕੂਲ ਪ੍ਰਤੀਨਿਧੀਆਂ ਨੇ ਇਸ ਮੁੱਦੇ ਨੂੰ ਲੈ ਕੇ ਚੇਅਰਮੈਨ ਨਾਲ ਮੁਲਾਕਾਤ ਕੀਤੀ, ਪਰ ਬੋਰਡ ਨੇ ਨਿਯਮ ਬਦਲਣ ਤੋਂ ਨਾਂਹ ਕਰ ਦਿੱਤੀ ਅਤੇ ਸਪੱਸ਼ਟ ਕੀਤਾ ਕਿ ਸਾਰੇ ਸਕੂਲਾਂ ਨੂੰ ਇਹਨਾਂ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਇਸ ਫੈਸਲੇ ਨਾਲ ਪ੍ਰਾਈਵੇਟ ਸਕੂਲ ਸੰਚਾਲਕਾਂ ਵਿੱਚ ਕਾਫ਼ੀ ਨਾਰਾਜ਼ਗੀ ਹੈ। ਦੂਜੇ ਪਾਸੇ, ਆਨਲਾਈਨ ਦਾਖ਼ਲਾ ਪ੍ਰਕਿਰਿਆ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਵੀ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਜਨਮ ਸਰਟੀਫਿਕੇਟ ਲਾਜ਼ਮੀ ਰਹੇਗਾ। ਹੁਣ ਸਕੂਲ ਸੰਗਠਨਾਂ ਨੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਰਾਜ ਪੱਧਰ ‘ਤੇ ਇੱਕ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ।

Read More : ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ 96 ਲੱਖ ਦਾ ਗਾਂਜਾ ਬਰਾਮਦ

Leave a Reply

Your email address will not be published. Required fields are marked *