Vigilance Bureau

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਚੁੱਕੀ ਸਹੁੰ

ਚੰਡੀਗੜ੍ਹ, 27 ਅਕਤੂਬਰ : 27 ਅਕਤੂਬਰ ਤੋਂ 2 ਨਵੰਬਰ ਤੱਕ ਸੂਬੇ ਭਰ ’ਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਮੁਲਾਜ਼ਮਾਂ ਨੇ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋਣ ਦੀ ਸਹੁੰ ਚੁੱਕੀ।

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਇਹ ਸਹੁੰ ਜੁਆਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ’ਚ ਚੁਕਾਈ ਗਈ। ਇਹ ਹਫ਼ਤਾ ‘ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ’ ਦੇ ਆਸ਼ੇ ਹੇਠ ਮਨਾਇਆ ਜਾਵੇਗਾ ਜੋ ਨੈਤਿਕ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਪ੍ਰਤੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਜੀਲੈਂਸ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਅਧਿਕਾਰੀਆਂ ਨੂੰ ਹਰੇਕ ਜ਼ਿਲ੍ਹੇ ’ਚ ਪੇਂਡੂ ਤੇ ਸ਼ਹਿਰੀ ਖੇਤਰਾਂ ’ਚ ਸਮਾਗਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਇਸ ਸਪਤਾਹ ਦੀ ਸ਼ੁਰੂਆਤ ਮੌਕੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਚ ਸਮੂਹਿਕ ਤੌਰ ‘ਤੇ ਇਕਜੁੱਟਤਾ ਦੀ ਸਹੁੰ ਚੁੱਕੀ।

ਵਿਆਪਕ ਜਨਤਕ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਨਤਾ ਨੂੰ ਜਾਗਰੂਕ ਕਰਨ ਲਈ ਮੁੱਖ ਜਨਤਕ ਥਾਵਾਂ ‘ਤੇ ਬੈਨਰ ਲਾਏ ਜਾਣਗੇ। ਇਨ੍ਹਾਂ ਬੈਨਰਾਂ ’ਚ ਨਾਮਜ਼ਦ ਵਿਜੀਲੈਂਸ ਅਧਿਕਾਰੀਆਂ ਦੇ ਸੰਪਰਕ ਵੇਰਵੇ ਹੋਣਗੇ, ਜੋ ਨਾਗਰਿਕਾਂ ਨੂੰ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਸਿੱਧੇ ਚੈਨਲ ਪ੍ਰਦਾਨ ਕਰਨਗੇ ਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ’ਚ ਹੋਰ ਪਾਰਦਰਸ਼ਤਾ ਲਿਆਉਣਗੇ।

ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਰੇਂਜ ਅਧਿਕਾਰੀਆਂ ਵੱਲੋਂ ਵਿੱਦਿਅਕ ਸੰਸਥਾਵਾਂ ਤੇ ਹੋਰ ਪ੍ਰਮੁੱਖ ਜਨਤਕ ਥਾਵਾਂ ‘ਤੇ ਸੈਮੀਨਾਰ ਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ।

Read More : ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫਤ ਬੀਜ ਵੰਡਣ ਦੀ ਸ਼ੁਰੂਆਤ

Leave a Reply

Your email address will not be published. Required fields are marked *