Punjab-Police

ਯੁੱਧ ਨਸ਼ਿਆਂ ਵਿਰੁੱਧ ਦੇ 281ਵੇਂ ਦਿਨ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਸਮੱਗਲਰ ਕਾਬੂ

ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 8 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 39,580 ਹੋ ਗਈ ਹੈ।

ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 204 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 224 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Read More : 328 ਪਾਵਨ ਸਰੂਪਾਂ ਦਾ ਮਾਮਲਾ : ਸੰਧਵਾਂ ਤੇ ਬੈਂਸ ਦੇ ਦਖਲ ਤੋਂ ਬਾਅਦ ਐੱਫ.ਆਈ.ਆਰ ਦਰਜ

Leave a Reply

Your email address will not be published. Required fields are marked *