ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ
ਲੁਧਿਆਣਾ ,5 ਸਤੰਬਰ : ਹਿਮਾਚਲ ਵਿਚ ਮੀਂਹ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵੱਧ ਜਾ ਰਿਹਾ ਹੈ, ਜਿਸ ਕਾਰਨ ਜ਼ਿਲਾ ਲੁਧਿਆਣਾ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ।
ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਗੈਰ-ਕਾਨੂੰਨੀ ਮਾਈਨਿੰਗ ਰੋਕੀ ਜਾਂਦੀ ਤਾਂ ਹੜ੍ਹਾਂ ਦੀ ਸਥਿਤੀ ਪੈਦਾ ਨਾ ਹੁੰਦੀ। ਪਿੰਡ ਸਸਰਾਲੀ ਨੇੜੇ ਸਤਲੁਜ ਦਾ ਬੰਨ੍ਹ ਕਮਜ਼ੋਰ ਹੋਣ ਕਰ ਕੇ ਟੁੱਟਣ ਕਿਨਾਰੇ ਪੁੱਜਾ ਗਿਆ ਹੈ, ਜਿਸ ਕਾਰਨ ਸਸਰਾਲੀ, ਬੂੰਟ, ਰਾਵਤ, ਹਵਾਸ, ਸੀੜਾ, ਬੂਥਗੜ੍ਹ, ਮੰਗਲੀ ਟਾਂਡਾ, ਢੇਰੀ, ਖਵਾਜਕੇ, ਖਾਸੀ ਖੁਰਦ, ਮੰਗਲੀ ਕਾਦਰ, ਮੱਤੇਵਾੜਾ, ਮਾਂਗਟ, ਮਿਹਰਬਾਨ ’ਤੇ ਖ਼ਤਰਾ ਮੰਡਰਾਇਆ ਹੋਇਆ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਬੀਤੇ ਦਿਨ ਵੀ ਬੰਨ੍ਹ ਅਤੇ ਦਰਿਆ ਦੇ ਵਿਚਕਾਰ ਮਿੱਟੀ ਖਿਸਕ ਗਈ। ਪ੍ਰਸ਼ਾਸਨ ਨੇ ਫੌਜ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਬੁਲਾਇਆ ਹੈ ਕਿਉਂਕਿ ਜੇਕਰ ਇਸ ਸਥਿਤੀ ਨੂੰ ਕਾਬੂ ਨਾ ਕੀਤਾ ਗਿਆ ਤਾਂ ਲੁਧਿਆਣਾ ਸ਼ਹਿਰ ਦਾ ਕੁਝ ਹਿੱਸਾ ਪਾਣੀ ਦੀ ਲਪੇਟ ਵਿਚ ਆ ਸਕਦਾ ਹੈ।
Read More : ਚਾਰ ਭੈਣਾਂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ