ਹਰਪਾਲ ਸਿੰਘ

ਸੇਖਵਾਂ ਹਵਾਲਾਤ ਤੋਂ ਫ਼ਰਾਰ ਇਕ ਮੁਲਜ਼ਮ ਗ੍ਰਿਫ਼ਤਾਰ, ਦੂਜੇ ਦੀ ਭਾਲ ਜਾਰੀ

ਪੁਲਸ ਨੇ 10 ਘੰਟਿਆਂ ’ਚ ਹਰਪਾਲ ਸਿੰਘ ਨੂੰ ਦਬੋਚਿਆ, ਕਤਲ ਦਾ ਮੁਲਜ਼ਮ ਅਜੇ ਵੀ ਫ਼ਰਾਰ

ਕਾਦੀਆਂ, 26 ਅਪ੍ਰੈਲ : ਬੀਤੇ ਦਿਨ ਥਾਣਾ ਸੇਖਵਾਂ ਦੀ ਹਵਾਲਾਤ ’ਚੋਂ ਫ਼ਰਾਰ ਹੋਏ ਦੋ ਮੁਲਜ਼ਮਾਂ ਦੇ ਮਾਮਲੇ ’ਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੇਖਵਾਂ ਪੁਲਸ ਨੇ ਲਗਾਤਾਰ ਛਾਪੇਮਾਰੀ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਦੀ ਭਾਲ ਲਈ ਸਰਗਰਮੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਤਲ ਕੇਸ ਦਾ ਮੁਲਜ਼ਮ ਗੁਰਮੀਤ ਸਿੰਘ ਉਰਫ਼ ਜਿੰਦੀ ਅਤੇ ਨਸ਼ਾ ਤਸਕਰ ਹਰਪਾਲ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਚੂਹੜ ਚੱਕ ਹਵਾਲਾਤ ਵਿਚੋਂ ਫ਼ਰਾਰ ਹੋ ਗਏ ਸਨ। ਇਸ ਘਟਨਾ ਨੇ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਸਨ।

ਇਸ ਸਬੰਧੀ ਥਾਣਾ ਸੇਖਵਾਂ ਦੀ ਐੱਸ. ਐੱਚ. ਓ. ਰਜਵੰਤ ਕੌਰ ਨੇ ਦੱਸਿਆ ਕਿ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕਰੀਬ 10 ਘੰਟਿਆਂ ਦੀ ਭਾਰੀ ਮਸ਼ੱਕਤ ਤੋਂ ਬਾਅਦ ਮੁਲਜ਼ਮ ਹਰਪਾਲ ਸਿੰਘ ਭਾਲੂ ਨੂੰ ਪਿੰਡ ਸਤਕੋਹਾ ਡਰੇਨ ਨੇੜਿਓਂ ਕਾਬੂ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੂਜੇ ਫ਼ਰਾਰ ਮੁਲਜ਼ਮ ਗੁਰਮੀਤ ਸਿੰਘ ਦੀ ਭਾਲ ਲਈ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ ਅਤੇ ਉਸ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Read More : ਪੰਜਾਬ ਪੁਲਿਸ ਦੀ ਸੁਰੱਖਿਆ ਹਟਣ ਤੋਂ ਬਾਅਦ ਹਰਭਜਨ ਸਿੰਘ ਨੂੰ ਮਿਲੀ ਕੇਂਦਰੀ ਸੁਰੱਖਿਆ

Leave a Reply

Your email address will not be published. Required fields are marked *