ਪ੍ਰੋਗਰਾਮਾਂ ਵਿਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਕੀਤੀ ਸ਼ਿਰਕਤ
ਚੰਡੀਗੜ੍ਹ 12 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਮੰਗਲਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਸੰਗਰੂਰ ਵਿੱਚ “ਲਾਈਟ ਐਂਡ ਸਾਊਂਡ ਸ਼ੋਅ” ਦਾ ਆਯੋਜਨ ਕੀਤਾ। ਇਨ੍ਹਾਂ ਪ੍ਰੋਗਰਾਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।
ਇੱਕ ਬੁਲਾਰੇ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਸ ਮੇਲਾ ਗਰਾਊਂਡ ਵਿੱਚ ਆਯੋਜਿਤ “ਲਾਈਟ ਐਂਡ ਸਾਊਂਡ ਸ਼ੋਅ” ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਕੁਲਵੰਤ ਸਿੰਘ (ਮੋਹਾਲੀ) ਅਤੇ ਕੁਲਜੀਤ ਸਿੰਘ ਰੰਧਾਵਾ (ਡੇਰਾਬੱਸੀ), ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਓਐਸਡੀ ਅਮਨਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਗੋਲਡੀ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।
ਇਸੇ ਤਰ੍ਹਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੇਲਾ ਗਰਾਊਂਡ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਆਯੋਜਿਤ ਸ਼ੋਅ ਵਿੱਚ ਸ਼ਿਰਕਤ ਕੀਤੀ। ਫਿਰੋਜ਼ਪੁਰ ਦੇ ਛਾਉਣੀ ਸਟੇਡੀਅਮ ਵਿੱਚ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੰਗਤ ਦੇ ਨਾਲ ਮਿਲ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬੇਮਿਸਾਲ ਬਲੀਦਾਨ ਅਤੇ ਮਹਾਨ ਦਰਸ਼ਨ ‘ਤੇ ਅਧਾਰਤ “ਲਾਈਟ ਐਂਡ ਸਾਊਂਡ ਸ਼ੋਅ” ਦੇਖਿਆ।
ਜ਼ਿਲ੍ਹਾ ਅਧਿਕਾਰੀਆਂ, ਸੰਗਤ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਰਣਬੀਰ ਕਾਲਜ, ਸੰਗਰੂਰ ਵਿਖੇ ਆਯੋਜਿਤ ਸ਼ੋਅ ਵਿੱਚ ਸ਼ਿਰਕਤ ਕੀਤੀ। ਇਨ੍ਹਾਂ “ਲਾਈਟ ਐਂਡ ਸਾਊਂਡ ਸ਼ੋਅ” ਵਿੱਚ ਸ਼ਾਮਲ ਸੰਗਤ ਨੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।
Read More : ਹਰਚਰਨ ਭੁੱਲਰ ਨੂੰ 20 ਨਵੰਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
