Raja Warring

ਪੀ.ਯੂ. ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ ਕਾਰਵਾਈ : ਰਾਜਾ ਵੜਿੰਗ

ਚੰਡੀਗੜ੍ਹ, 10 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਨੇ ਚੰਡੀਗੜ੍ਹ ਪੁਲਸ ਵੱਲੋਂ ਹਰਿਆਣਾ ਪੁਲਸ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੰਜਾਬ ਯੂਨੀਵਰਸਿਟੀ ਦੇ ਕੈਂਪਸ ’ਚ ਪਹੁੰਚਣ ਤੋਂ ਰੋਕਣ ਲਈ ਕੀਤੀ ਗਈ ਤਾਕਤ ਦੀ ਬੇਰਹਿਮੀ ਨਾਲ ਵਰਤੋਂ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਸਥਿਤੀ ਦੀ ਗੰਭੀਰ ਸੰਵੇਦਨਸ਼ੀਲਤਾ ਨੂੰ ਨਹੀਂ ਸਮਝ ਰਹੇ।

ਵੜਿੰਗ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਸੈਨੇਟ ਤੇ ਸਿੰਡੀਕੇਟ ਨੂੰ ਖ਼ਤਮ ਕਰਨ ਲਈ ਬੇਲੋੜਾ ਤੇ ਗ਼ੈਰ-ਜ਼ਰੂਰੀ ਕਦਮ ਚੁੱਕਿਆ ਅਤੇ ਹੁਣ ਇਹ ਚੋਣਾਂ ਤੋਂ ਬਚ ਰਹੀ ਹੈ। ਹੁਣ ਜਦੋਂ ਵਿਦਿਆਰਥੀਆਂ ਨੇ ਸਮਾਂਬੱਧ ਚੋਣ ਸ਼ਡਿਊਲ ਦੀ ਮੰਗ ਕੀਤੀ ਤਾਂ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ।

ਵੜਿੰਗ ਨੇ ਕਿਹਾ ਕਿ ਅਸੀਂ ਨਾ ਸਿਰਫ਼ ਵਿਦਿਆਰਥੀਆਂ ਵੱਲੋਂ ਆਪਣੀ ਮੰਗ ਦੇ ਸਮਰਥਨ ’ਚ ਸ਼ਾਂਤਮਈ ਪ੍ਰਦਰਸ਼ਨ ਦਾ ਸਮਰਥਨ ਕਰਦੇ ਹਾਂ, ਸਗੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਐਲਾਨ ਲਈ ਇਕ ਸਮਾਂਬੱਧ ਸ਼ਡਿਊਲ ਦੀ ਵੀ ਮੰਗ ਕਰਦੇ ਹਾਂ।

Read More : ਵਿਧਾਇਕਾ ਭਰਾਜ ਨੇ ਪਿੰਡਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

Leave a Reply

Your email address will not be published. Required fields are marked *