Salman Khan

ਪਾਕਿਸਤਾਨ ਨੇ ਸਲਮਾਨ ਖਾਨ ਨੂੰ ਅੱਤਵਾਦੀ ਐਲਾਨਿਆ

ਗ੍ਰਹਿ ਮੰਤਰਾਲੇ ਨੇ ਸਲਮਾਨ ਦਾ ਨਾਮ ਅੱਤਵਾਦੀ ਸੂਚੀ ਕੀਤਾ ਸ਼ਾਮਲ

ਨਵੀਂ ਦਿੱਲੀ, 26 ਅਕਤੂਬਰ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਹਾਲ ਹੀ ’ਚ ਸਾਊਦੀ ਅਰਬ ’ਚ ਇਕ ਸ਼ੋਅ ਦੌਰਾਨ ਬਲੋਚਿਸਤਾਨ ਨੂੰ ਪਾਕਿਸਤਾਨ ਤੋਂ ਵੱਖਰਾ ਦੇਸ਼ ਦੱਸਿਆ ਸੀ, ਜਿਸ ਨੂੰ ਲੈ ਕੇ ਗੁਆਢੀ ਦੇਸ਼ ਭੜਕ ਉਠਿਆ। ਇਸ ਬਿਆਨ ਤੋਂ ਨਾਰਾਜ਼ ਹੋ ਕੇ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਸਲਮਾਨ ਖਾਨ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਇਸ ਸਬੰਧੀ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰ ਕਰ ਦਿੱਤਾ ਹੈ।

ਪਾਕਿਸਤਾਨੀ ਸੋਸ਼ਲ ਮੀਡੀਆ ‘ਤੇ ਸਲਮਾਨ ਖਾਨ ਵਿਰੁੱਧ #BanSalmanKhan ਅਤੇ #TerroristSalman ਵਰਗੇ ਹੈਸ਼ਟੈਗ ਟ੍ਰੈਂਡ ਕਰ ਰਹੇ ਹਨ। ਕਈ ਕੱਟੜਪੰਥੀ ਸੰਗਠਨਾਂ ਨੇ ਮੰਗ ਕੀਤੀ ਹੈ ਕਿ ਭਾਰਤੀ ਕਲਾਕਾਰਾਂ ਨੂੰ ਪਾਕਿਸਤਾਨ ਵਿੱਚ ਪਾਬੰਦੀ ਲਗਾਈ ਜਾਵੇ।

ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਸਲਮਾਨ ਖਾਨ ਦਾ ਨਾਮ ਅੱਤਵਾਦ ਵਿਰੋਧੀ ਐਕਟ ਦੇ ਚੌਥੇ ਸ਼ਡਿਊਲ ਵਿੱਚ ਸ਼ਾਮਲ ਕਰ ਦਿੱਤਾ ਹੈ। ਇਸਦਾ ਮਤਲਬ ਹੈ ਕਿ ਉਹ ਹੁਣ ਪਾਕਿਸਤਾਨ ਵਿੱਚ ਇੱਕ ਅੱਤਵਾਦੀ ਵਜੋਂ ਸੂਚੀਬੱਧ ਹੈ ਅਤੇ ਕਾਨੂੰਨੀ ਕਾਰਵਾਈ ਦੇ ਅਧੀਨ ਹੈ। ਹਾਲਾਂਕਿ, ਇਸ ਮਾਮਲੇ ‘ਤੇ ਸਲਮਾਨ ਖਾਨ ਜਾਂ ਉਨ੍ਹਾਂ ਦੇ ਪ੍ਰਤੀਨਿਧੀਆਂ ਦੁਆਰਾ ਅਜੇ ਤੱਕ ਕੋਈ ਅਧਿਕਾਰਤ ਜਵਾਬ ਜਾਰੀ ਨਹੀਂ ਕੀਤਾ ਗਿਆ ਹੈ।

Read More : ਨੇਪਾਲ ’ਚ ਜੀਪ ਖੱਡ ’ਚ ਡਿੱਗੀ ; 8 ਲੋਕਾਂ ਦੀ ਮੌਤ, 10 ਜ਼ਖਮੀ

Leave a Reply

Your email address will not be published. Required fields are marked *