ਲਾਹੌਰ, 18 ਦਸੰਬਰ : ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ’ਚ ਭਾਰਤੀ ਜਹਾਜ਼ਾਂ ’ਤੇ ਲਾਈ ਪਾਬੰਦੀ ਨੂੰ ਇਕ ਹੋਰ ਮਹੀਨੇ ਲਈ ਵਧਾ ਦਿੱਤਾ ਹੈ। ਪਾਕਿਸਤਾਨ ਏਅਰਪੋਰਟ ਅਥਾਰਟੀ (ਪੀ. ਏ. ਏ.) ਦੇ ਅਨੁਸਾਰ ਇਹ ਪਾਬੰਦੀ ਹੁਣ 23 ਜਨਵਰੀ ਤੱਕ ਲਾਗੂ ਰਹੇਗੀ।
ਇਹ ਪਾਬੰਦੀ ਪਹਿਲਾਂ 24 ਦਸੰਬਰ ਨੂੰ ਖਤਮ ਹੋਣ ਵਾਲੀ ਸੀ। ਪਹਿਲਗਾਮ ਹਮਲੇ ਤੋਂ ਬਾਅਦ ਅਪ੍ਰੈਲ ’ਚ ਪਾਕਿਸਤਾਨ ਨੇ ਭਾਰਤੀ ਰਜਿਸਟਰਡ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ। ਇਸ ਦੇ ਜਵਾਬ ’ਚ ਭਾਰਤ ਨੇ ਵੀ ਪਾਕਿਸਤਾਨੀ ਜਹਾਜ਼ਾਂ ’ਤੇ ਇਸੇ ਤਰ੍ਹਾਂ ਦੀ ਪਾਬੰਦੀ ਲਾਈ ਹੈ।
Read More : ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਪੁਲਸ ਮੁਕਾਬਲੇ ਵਿਚ ਮਾਰਿਆ
