arrested

5,000 ਰੁਪਏ ਰਿਸ਼ਵਤ ਮੰਗਣ ਵਾਲਾ ਪਟਵਾਰੀ ਗ੍ਰਿਫ਼ਤਾਰ

ਮੋਹਾਲੀ, 23 ਨਵੰਬਰ : ਵਿਜੀਲੈਂਸ ਨੇ 5 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਇਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੀ ਪਛਾਣ ਲਾਲ ਸਿੰਘ ਵਜੋਂ ਹੋਈ ਹੈ, ਜੋ ਹਲਕਾ ਭੂਪਨਗਰ ਦਾ ਪਟਵਾਰੀ ਸੀ।

ਜਾਣਕਾਰੀ ਅਨੁਸਾਰ ਇਕ ਵਿਅਕਤੀ ਆਪਣੀ ਜ਼ਮੀਨ ਦਾ ਇੰਤਕਾਲ ਕਰਵਾਉਣ ਲਈ ਪਟਵਾਰੀ ਲਾਲ ਸਿੰਘ ਨੂੰ ਮਿਲਿਆ। ਉਸ ਨੇ ਇੰਤਕਾਲ ਮਨਜ਼ੂਰ ਕਰਵਾਉਣ ਬਦਲੇ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੇਣ ਤੋਂ ਅਸਮਰੱਥਾ ਜ਼ਾਹਿਰ ਕੀਤੀ।

ਪਟਵਾਰੀ ਨੇ ਜਦੋਂ ਰਿਸ਼ਵਤ ਦੇ ਪੈਸੇ ਲਏ ਬਿਨਾਂ ਕੰਮ ਕਰਨ ਤੋਂ ਮਨ੍ਹਾ ਕਰ ਦਿੱਤਾ ਤਾਂ ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਦੀ ਰਿਸ਼ਵਤ ਮੰਗਣ ਵਾਲੀ ਗੱਲ ਨੂੰ ਰਿਕਾਰਡ ਕਰ ਲਿਆ ਤੇ ਇਹ ਵਿਜੀਲੈਂਸ ਨੂੰ ਸੌਂਪ ਦਿੱਤੀ।

ਵਿਜੀਲੈਂਸ ਵੱਲੋਂ ਉਕਤ ਰਿਕਾਡਿੰਗ ਦੇ ਆਧਾਰ ’ਤੇ ਲਾਲ ਸਿੰਘ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਮਾਜਰੀ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਵਿਜੀਲੈਂਸ ਸੂਤਰਾਂ ਮੁਤਾਬਕ ਲਾਲ ਸਿੰਘ ਪਟਵਾਰੀ ਰਿਟਾਇਰ ਹੋ ਚੁੱਕਾ ਸੀ ਤੇ ਇਸ ਸਮੇਂ ਉਹ ਠੇਕੇ ’ਤੇ ਬਤੌਰ ਪਟਵਾਰੀ ਆਪਣੀ ਡਿਊਟੀ ਨਿਭਾਅ ਰਿਹਾ ਸੀ। ਵਿਜੀਲੈਂਸ ਨੇ ਉਸ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਗਿਆ।

Read More : ਮੁੱਖ ਮੰਤਰੀ ਮਾਨ ਵੱਲੋਂ ਫਾਸਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ

Leave a Reply

Your email address will not be published. Required fields are marked *