ਪਾਰਟੀ ਨੂੰ ਵੱਡਾ ਫ਼ਤਵਾ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ
ਚੰਡੀਗੜ੍ਹ, 17 ਦਸੰਬਰ : ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਪਾਰਟੀ ਨੂੰ ਵੱਡਾ ਫ਼ਤਵਾ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨਤੀਜੇ ਨੂੰ ਸਰਕਾਰ ਦੇ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਦਾ ਸਪੱਸ਼ਟ ਸਮਰਥਨ ਦੱਸਿਆ।
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ 14 ਦਸੰਬਰ ਨੂੰ ਹੋਈਆਂ ਵੋਟਾਂ ਹਾਲ ਹੀ ਦੇ ਸਮੇਂ ’ਚ ਸਭ ਤੋਂ ਸ਼ਾਂਤੀਪੂਰਨ ਅਤੇ ਨਿਰਪੱਖ ਸਥਾਨਕ ਸੰਸਥਾਵਾਂ ਦੀਆਂ ਚੋਣਾਂ ’ਚੋਂ ਇਕ ਸਨ, ਜੋ ਸੁਚਾਰੂ ਤੇ ਬਿਨਾਂ ਕਿਸੇ ਘਟਨਾ ਤੋਂ ਨੇਪਰੇ ਚੜ੍ਹੀਆਂ ਹਨ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਨਤੀਜੇ ਆਏ ਹਨ, ਉਨ੍ਹਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਹੱਕ ’ਚ ਇਕਪਾਸੜ ਫ਼ਤਵਾ ਸਪੱਸ਼ਟ ਰੂਪ ’ਚ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ‘ਆਪ’ ਸਰਕਾਰ ਦੀ ਪਿਛਲੇ ਕੁਝ ਸਾਲਾਂ ਦੀ ਕਾਰਗੁਜ਼ਾਰੀ ਅਤੇ ਜ਼ਮੀਨੀ ਪੱਧਰ ’ਤੇ ਵਲੰਟੀਅਰਾਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਚਾਰ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੈ ਕੇ ਜਨਤਾ ਦੀ ਕਚਹਿਰੀ ਵਿਚ ਗਏ ਸੀ ਅਤੇ ਪੰਜਾਬ ਦੇ ਲੋਕਾਂ ਨੇ ਸਾਡੇ ਸ਼ਾਸਨ ’ਤੇ ਮੋਹਰ ਲਾ ਦਿੱਤੀ ਹੈ।
Read More : ਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀ
