Petrol bomb attack

‘ਵਾਰਿਸ ਪੰਜਾਬ ਦੇ’ ਦੇ ਚੋਣ ਇੰਚਾਰਜ ਦੀ ਕਾਰ ’ਤੇ ਪੈਟਰੋਲ ਬੰਬ ਨਾਲ ਹਮਲਾ

ਕਾਰ ਸੜ ਕੇ ਸੁਆਹ, ਜ਼ਖਮੀ ਸੁਖਦੇਵ ਸਿੰਘ ਨੂੰ ਡਾਕਟਰਾਂ ਨੇ ਲੁਧਿਆਣਾ ਕੀਤਾ ਰੈਫਰ

ਕਾਦੀਆਂ, 8 ਨਵੰਬਰ : ਅਕਾਲੀ ਦਲ (ਵਾਰਿਸ ਪੰਜਾਬ ਦੇ) ਤਰਨਤਾਰਨ ਇਲਾਕੇ ਦੇ ਚੋਣ ਇੰਚਾਰਜ ਅਤੇ ਪਾਰਟੀ ਦੇ ਸਰਗਰਮ ਵਰਕਰ ਸੁਖਦੇਵ ਸਿੰਘ ਠੱਕਰ ਸੰਧੂ ਉੱਤੇ ਬੀਤੀ ਰਾਤ ਅੰਮ੍ਰਿਤਸਰ-ਬਟਾਲਾ ਰੋਡ ਉੱਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ।

ਜਾਣਕਾਰੀ ਅਨੁਸਾਰ ਜਦੋਂ ਸੁਖਦੇਵ ਸਿੰਘ ਤਰਨਤਾਰਨ ਤੋਂ ਆਪਣੇ ਪਿੰਡ ਠੱਕਰ ਸੰਧੂ (ਕਾਦੀਆਂ) ਵਾਪਸ ਆ ਰਹੇ ਸਨ ਤਾਂ ਅੰਮ੍ਰਿਤਸਰ ’ਚ ਵੇਰਕਾ ਨੇੜੇ ਹਾਈਵੇ ਉੱਤੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀ ਗੱਡੀ ਰੋਕ ਕੇ ‘ਪੈਟਰੋਲ ਬੰਬ’ ਨਾਲ ਹਮਲਾ ਕੀਤਾ, ਜਿਸ ਕਾਰਨ ਗੱਡੀ ਵਿਚ ਧਮਾਕਾ ਹੋ ਗਿਆ।

ਧਮਾਕੇ ਕਾਰਨ ਗੱਡੀ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਈ ਪਰ ਸੁਖਦੇਵ ਸਿੰਘ ਨੇ ਹਿੰਮਤ ਦਿਖਾਉਂਦੇ ਹੋਏ ਗੱਡੀ ਦੀ ਪਿਛਲੀ ਖਿੜਕੀ ਖੋਲ੍ਹ ਕੇ ਆਪਣੀ ਜਾਨ ਬਚਾਈ। ਇਸ ਹਾਦਸੇ ਵਿਚ ਉਹ ਬੁਰੀ ਤਰ੍ਹਾਂ ਝੁਲਸ ਗਏ ਹਨ। ਪਹਿਲਾਂ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਹੁਣ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਉੱਥੇ ਹੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਇਹ ਵਿਰੋਧੀਆਂ ਦੀ ਸਾਜ਼ਿਸ਼ ਲੱਗਦੀ ਹੈ। ਉਨ੍ਹਾਂ ਨੇ ਸਰਕਾਰ ਅਤੇ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

ਇਸ ਦੌਰਾਨ ਪੁਲਸ ਨੇ ਸੜੀ ਹੋਈ ਕਾਰ ਦੀ ਤਲਾਸ਼ੀ ਦੌਰਾਨ ਇਕ ਗੈਰ-ਕਾਨੂੰਨੀ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਹੈ, ਜਿਸ ਦੇ ਆਧਾਰ ’ਤੇ ਵੇਰਕਾ ਪੁਲਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਡੀ. ਸੀ. ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ

Read More : ਸਾਡੀਆਂ ਧੀਆਂ ਨੇ ਨਾਂ ਸਿਰਫ ਪੰਜਾਬ, ਬਲਕਿ ਦੇਸ਼ ਦਾ ਨਾਂ ਰੌਸ਼ਨ ਕੀਤਾ : ਚੀਮਾ , ਮੀਤ ਹੇਅਰ

Leave a Reply

Your email address will not be published. Required fields are marked *