ਚੌਕੀ ਰਈਆ

ਅੰਮ੍ਰਿਤਸਰ ’ਚ ਪੁਲਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਸਾਜ਼ਿਸ਼ ਨਾਕਾਮ

ਬੰਬ ਨਿਰੋਧਕ ਦਸਤੇ ਨੇ ਆਈ. ਈ. ਡੀ. ਨੂੰ ਕੀਤਾ ਨਕਾਰਾ; ਪੁਲਸ ਵੱਲੋਂ ਇਲਾਕੇ ’ਚ ਸੀਸੀਟੀਵੀ ਫੁਟੇਜ ਦੀ ਜਾਂਚ ਜਾਰੀ

ਰਈਆ, 21 ਫਰਵਰੀ : ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਚੌਕੀ ਰਈਆ ’ਚ ਸ਼ੁੱਕਰਵਾਰ ਦੇਰ ਰਾਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ. ਈ. ਡੀ.) ਮਿਲਣ ਨਾਲ ਭੜਥੂ ਪੈ ਗਿਆ। ਪੁਲਸ ਨੂੰ ਚੌਕੀ ’ਚ ਆਈ. ਈ. ਡੀ. ਲਾਏ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ ’ਤੇ ਪਹੁੰਚ ਕੇ ਇਸ ਨੂੰ ਨਕਾਰਾ ਕਰ ਦਿੱਤਾ।

ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਸਿਰ ਹੋਈ ਕਾਰਵਾਈ ਨਾਲ ਸੰਭਾਵੀ ਹਾਦਸਾ ਟਲ ਗਿਆ ਹੈ। ਫਿਲਹਾਲ ਥਾਣਾ ਬਿਆਸ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਐਕਸਪਲੋਸਿਵ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਘਟਨਾ ਤੋਂ ਬਾਅਦ ਪੁਲਸ ਨੇ ਜਿੱਥੇ ਪੂਰੇ ਇਲਾਕੇ ਦੀ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ, ਉਥੇ ਹੀ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਉਸ ਸ਼ੱਕੀ ਵਿਅਕਤੀ ਦੀ ਪਛਾਣ ਹੋ ਸਕੇ, ਜਿਸ ਵੱਲੋਂ ਆਈ. ਈ. ਡੀ. ਚੌਕੀ ’ਚ ਇੰਪਲਾਂਟ ਕੀਤੀ ਗਈ ਸੀ।

ਫਿਲਹਾਲ ਕਿਸੇ ਵੀ ਸੰਗਠਨ ਵੱਲੋਂ ਇਸ ਨੂੰ ਲਾਉਣ ਦੀ ਜ਼ਿੰਮੇਵਾਰੀ ਨਹੀਂ ਲਈ ਗਈ ਹੈ, ਜਦਕਿ ਦੂਜੇ ਪਾਸੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ਅਤੇ ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਾਰੀਕੀ ਨਾਲ ਜਾਂਚ ਚੱਲ ਰਹੀ ਹੈ।

Read More : ਫਿਰੌਤੀ ਲਈ ਗੋਲੀਆਂ ਚਲਾਉਣ ਵਾਲੇ ਗੈਂਗਸਟਰਾਂ ਦੇ 2 ਗੁਰਗਿਆਂ ਸਮੇਤ 5 ਕਾਬੂ

Leave a Reply

Your email address will not be published. Required fields are marked *